ਕੰਗਨਾ ਰਣੌਤ ਨੇ ਫਿਲਮ ਐਮਰਜੈਂਸੀ ‘ਤੇ ਬੈਨ ਲਾਉਣ ਦੀ ਮੰਗ ਨੂੰ

ਕੰਗਨਾ ਰਣੌਤ ਨੇ ਫਿਲਮ ਐਮਰਜੈਂਸੀ ‘ਤੇ ਬੈਨ ਲਾਉਣ ਦੀ ਮੰਗ ਨੂੰ

ਚੰਡੀਗੜ੍ਹ-ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਪੰਜਾਬ ਭਰ ਵਿੱਚ ਭਾਰੀ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਿਨੇਮਾ ਮਾਲਕਾਂ ਨੇ ਸਾਫ਼ ਕਹਿ ਦਿੱਤਾ ਹੈ ਕਿ ਫਿਲਮ ਰਿਲੀਜ਼ ਨਹੀਂ ਕੀਤੀ ਜਾਵੇਗੀ। ਉਥੇ ਹੀ ਇਸ ਵਿਰੋਧ ਵਿਚਾਲੇ ਕੰਗਣਾ ਰਣੌਤ ਨੇ ਪਹਿਲਾ ਵੱਡਾ ਬਿਆਨ ਜਾਰੀ ਕੀਤਾ ਹੈ।

ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਹੈਂਡਲ ਐਕਸ (ਪਹਿਲਾਂ ਟਵਿੱਟਰ) ਉੱਤੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਪੋਸਟ ਨੂੰ ਸਾਂਝਾ ਕਰਦਿਆਂ ਕਿਹਾ ਕਿ “ਮੈਨੂੰ ਖਬਰਾਂ ਮਿਲ ਰਹੀਆਂ ਹਨ ਕਿ ਪੰਜਾਬ ਵਿੱਚ ਫਿਲਮ ਨੂੰ ਲੈ ਕੇ ਬੈਨ ਕਰਨ ਦੀ ਮੰਗ ਉੱਠ ਰਹੀ ਹੈ ਅਤੇ ਐਮਰਜੈਂਸੀ ਨੂੰ ਦਿਖਾਉਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ, ਇਹ ਕਲਾ ਅਤੇ ਕਲਾਕਾਰ ਦਾ ਪੂਰੀ ਤਰ੍ਹਾਂ ਸ਼ੋਸ਼ਣ ਹੈ। ਮੈਨੂੰ ਸਾਰੇ ਧਰਮਾਂ ਦਾ ਬਹੁਤ ਸਤਿਕਾਰ ਹੈ ਅਤੇ ਚੰਡੀਗੜ੍ਹ ਵਿੱਚ ਪੜ੍ਹਾਈ ਕਰਨ ਅਤੇ ਵੱਡੇ ਹੋਣ ਤੋਂ ਬਾਅਦ ਮੈਂ ਸਿੱਖ ਧਰਮ ਨੂੰ ਨੇੜਿਓਂ ਦੇਖਿਆ ਹੈ ਅਤੇ ਉਸਦਾ ਪਾਲਣ ਕੀਤਾ ਹੈ। ਇਹ ਝੂਠ ਹੈ ਅਤੇ ਮੇਰੀ ਛਵੀ ਨੂੰ ਖਰਾਬ ਕਰਨ ਅਤੇ ਮੇਰੀ ਫਿਲਮ ਨੂੰ ਨੁਕਸਾਨ ਪਹੁੰਚਾਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ।”

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਫਿਲਮ ਐਮਰਜੈਂਸੀ ਨੂੰ ਲੈਕੇ ਸ਼੍ਰੋਮਣੀ ਕਮੇਟੀ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਸਮਰਥਨ ਦਿੰਦੇ ਹੋਏ ਕਾਂਗਰਸੀ ਆਗੂ ਸੁਖਪਾਲ ਖਹਿਰਾ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਫਿਲਮ ਐਮਰਜੈਂਸੀ ‘ਤੇ ਬੈਨ ਦੀ ਮੰਗ ਦਾ ਮੈਂ ਸਮਰਥਨ ਕਰਦਾ ਹਾਂ ਅਤੇ ਕੰਗਨਾ ਰਣੌਤ ਦੀ ਬਣਾਈ ਫਿਲਮ ਉੱਤੇ ਪਾਬੰਦੀ ਲਾਈ ਜਾਵੇ ਕਿਉਂਕਿ ਕੰਗਣਾ ਕਿਸਾਨ ਅਤੇ ਸਿੱਖਾਂ ਦੇ ਸਾਡੇ ਦੇਸ਼ ਪ੍ਰਤੀ ਯੋਗਦਾਨ ਨੂੰ ਜਾਣੇ ਬਿਨਾਂ ਇੱਕ ਜਾਣੀ-ਪਛਾਣੀ ਆਲੋਚਕ ਹੈ। ਇਸ ਫਿਲਮ ‘ਤੇ ਪਾਬੰਦੀ ਲਗਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਜੋ ਸਿੱਖਾਂ ਨੂੰ ਦੇ ਅਕਸ ਨੂੰ ਢਾਅ ਲਾਉਣ ਦਾ ਕੰਮ ਕਰ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਨੇ ਪੰਜਾਬ ਵਿੱਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਭੂਮਿਕਾ ਵਾਲੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਆਧਾਰਿਤ ਫਿਲਮ ਐਮਰਜੈਂਸੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ, ਜਿਸ ਦਾ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਫਿਲਮ ਉੱਤੇ ਬੈਨ ਲਾਉਣ ਦੀ ਮੰਗ ਕੀਤੀ ਹੈ। ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ।

ਸੂਬੇ ਵਿੱਚ ਪਹਿਲਾਂ ਹੀ ਨਾਜ਼ੁਕ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦੇ ਹੋਏ, ਭਗਵੰਤਮਾਨ ਸਰਕਾਰ ਨੂੰ ਪੰਜਾਬ ਵਿੱਚ ਫਿਲਮ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਇਹ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਜਨਤਾ ਦੀਆਂ ਭਾਵਨਾਵਾਂ ਦੀ ਰੱਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਭਾਈਚਾਰੇ ਅਤੇ ਰਾਸ਼ਟਰ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਜਾਵੇ।

Share: