‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।  ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਸੀਟ ਤੋਂ ਗੁਰਪ੍ਰੀਤ ਗੋਗੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖਾਲੀ ਹੋ ਗਈ ਸੀ।

Share: