ਜੈਪੁਰ : ਦੌਸਾ ਦੀ ਸਲਵਾਸ ਜੇਲ੍ਹ ਦੇ ਇਕ ਕੈਦੀ ਨੇ ਸ਼ੁੱਕਰਵਾਰ ਰਾਤ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 29 ਸਾਲਾ ਰਿੰਕੂ ਨੇ ਜੈਪੁਰ ਪੁਲੀਸ ਕੰਟਰੋਲ ਰੂਮ ਨੂੰ ਫ਼ੋਨ ਕੀਤਾ ਅਤੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੁਲੀਸ ਨੇ ਸਲਾਵਾਸ ਜੇਲ੍ਹ ਵਿੱਚ ਕਾਲ ਕਰਨ ਲਈ ਵਰਤੇ ਗਏ ਮੋਬਾਈਲ ਫੋਨ ਦੀ ਲੋਕੇਸ਼ਨ ਟਰੇਸ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਤੜਕੇ 3 ਵਜੇ ਤੋਂ ਸਵੇਰੇ 7 ਵਜੇ ਤੱਕ ਜੇਲ੍ਹ ਵਿੱਚ ਵੱਡੇ ਪੱਧਰ ’ਤੇ ਤਲਾਸ਼ੀ ਅਭਿਆਨ ਚਲਾਉਂਦਿਆਂ ਫੋਨ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
Posted inNews
ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ
