ਫਰੀਦਕੋਟ : ਅਬੋਹਰ ਤੋਂ ਫ਼ਰੀਦਕੋਟ ਆ ਰਹੀ ਦੀਪ ਟਰਾਂਸਪੋਰਟ ਕੰਪਨੀ ਦੀ ਬੱਸ ਅੱਜ ਸਵੇਰੇ ਫ਼ਰੀਦਕੋਟ ਸ਼ਹਿਰ ਦੇ ਬਾਹਰਵਾਰ ਸੇਮ ਨਾਲੇ ਵਿੱਚ ਡਿੱਗ ਪਈ।
ਸੂਚਨਾ ਅਨੁਸਾਰ ਤੇਜ਼ ਰਫ਼ਤਾਰ ਬੱਸ ਪਹਿਲਾਂ ਇੱਕ ਟਰਾਲੇ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਸੇਮ ਨਾਲੇ ਵਿੱਚ ਡਿੱਗ ਪਈ।
ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ 20 ਵਿਅਕਤੀ ਗੰਭੀਰ ਜ਼ਖਮੀ ਹਨ।
ਜ਼ਖ਼ਮੀਆਂ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਮੌਕੇ ’ਤੇ ਪੁੱਜੇ ਫਰੀਦਕੋਟ ਦੇ ਵਿਧਾਇਕ ਗੁਰਦਿਤ ਸਿੰਘ ਸੇਖੋਂ ਨੇ ਕਿਹਾ ਕਿ ਦੋ ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਰੈਫਰ ਕੀਤਾ ਗਿਆ ਹੈ ਜਦੋਂਕਿ ਬਾਕੀਆਂ ਦਾ ਇੱਥੇ ਇਲਾਜ ਚੱਲ ਰਿਹਾ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਦੀਪ ਬੱਸ ਨੂੰ ਸੇਮ ਨਾਲੇ ਵਿੱਚੋਂ ਬਾਹਰ ਕੱਢ ਲਿਆ ਹੈ।