ਨਵੀਂ ਦਿੱਲੀ : ਭਾਰਤ ਦੇ ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਅੱਜ ਇੱਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਫ਼ਤਰ ਨੇ ਮੁਲਾਕਾਤ ਦੀ ਤਸਵੀਰ ‘ਐਕਸ’ ਉੱਤੇ ਸਾਂਝੀ ਕੀਤੀ। ਪੋਸਟ ਵਿੱਚ ਕਿਹਾ ਗਿਆ ਹੈ, ‘‘ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।’’ ਕੁਮਾਰ ਨੇ ਹਾਲ ਹੀ ਵਿੱਚ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲਿਆ ਹੈ। ਉਨ੍ਹਾਂ ਰਾਜੀਵ ਕੁਮਾਰ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੇ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਅਹੁਦਾ ਛੱਡ ਦਿੱਤਾ ਸੀ।
Posted inNews
ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ
