ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਉਤਾਰਨ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਦਰ ਸਰਕਾਰ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜਹਾਜ ਭਾਰਤ ਦੇ ਕਿਸੇ ਦੂਜੇ ਸੂਬੇ ਵਿੱਚ ਕਿਉਂ ਨਹੀਂ ਉਤਾਰਿਆ ਜਾ ਰਿਹਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਇਹ ਜਹਾਜ਼ ਕੀਤੇ ਹੋਰ ਉਤਾਰਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅਮਰੀਕਾ ਦੌਰੇ ‘ਤੇ ਹਨ ਉਨ੍ਹਾਂ ਨੂੰ ਵੀ ਇਸ ਮੁੱਦੇ ਨੂੰ ਚੁੱਕਣਾ ਚਾਹੀਦਾ ਸੀ।
ਅਮਰੀਕਾ ਤੋਂ ਭਾਰਤੀਆਂ ਦੀ ਡਿਪੋਰਟੇਸ਼ਨ ਵਾਲੀ ਫਲਾਈਟ ਅੰਮ੍ਰਿਤਸਰ ‘ਚ ਉਤਾਰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਉਨ੍ਹਾਂ ਇਸ ਨੂੰ ਲੈ ਕੇ ਸਖਤ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦਾ ਹੈ। ਅਸੀਂ ਇਸ ਜਹਾਜ਼ ਨੂੰ ਪੰਜਾਬ ਵਿੱਚ ਉਤਾਰਨ ਦੇ ਹੱਕ ਵਿੱਚ ਨਹੀਂ ਹਾਂ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਜਹਾਜ਼ ਉਤਾਰਨ ‘ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਇਹ ਜਹਾਜ਼ ਅੰਮ੍ਰਿਤਸਰ ਵਿੱਚ ਹੀ ਕਿਉਂ ਉਤਾਰੇ ਜਾ ਰਹੇ ਹਨ। ਪਹਿਲਾਂ ਵਾਲਾ ਜਹਾਜ਼ ਅੰਬਾਲਾ ਕਿਉਂ ਨਹੀਂ ਉਤਾਰਿਆ ਗਿਆ। ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨੂੰ ਬਦਨਾਮ ਕਰਦੀ ਹੈ। ਇਸ ਦੌਰਾਨ ਉਨ੍ਹਂ ਨੇ ਕੇਂਦਰ ਨੂੰ ਇਹ ਵੀ ਅਪੀਲ ਕੀਤੀ ਕਿ ਅਮਰੀਕਾ ਤੋਂ ਆਉਣ ਵਾਲੇ ਡਿਪੋਰਟੇਸ਼ਨ ਵਾਲੇ ਜਹਾਜ਼ ਕਿਤੇ ਹੋਰ ਉਤਾਰੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਰੀਕਾ ਦੇ ਫੌਜੀ ਜਹਾਜ਼ ਵਿੱਚ ਸਾਰੇ ਭਾਰਤੀ ਭੇਜੇ ਜਾ ਰਹੇ ਹਨ ਇਸ ਦੀ ਬਜਾਏ ਭਾਰਤ ਨੂੰ ਆਪਣਾ ਜਹਾਜ਼ ਭੇਜਣਾ ਚਾਹੀਦਾ ਹੈ।
ਡੋਨਾਲਡ ਟਰੰਪ ਦੇ ਰਾਸ਼ਟਪਤੀ ਬਣਦੇ ਸਾਰ ਅਮਰੀਕਾ ਤੋਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਵਿਚੋਂ ਬਾਹਰ ਕੱਢਣ ਦਾ ਕੰਮ ਲਗਾਤਾਰ ਜਾਰੀ ਹੈ। ਹੁਣ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਇਨ੍ਹਾਂ ਨੂੰ ਅਮਰੀਕੀ ਜਹਾਜ਼ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਲਿਆਂਦਾ ਜਾਵੇਗਾ। ਸ਼ਨੀਵਾਰ ਨੂੰ ਇਹ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਉੱਚੇਚੇ ਤੌਰ ‘ਤੇ ਹਵਾਈ ਅੱਡੇ ਪਹੁੰਚਣਗੇ।
ਜ਼ਿਕਰਯੋਗ ਹੈ ਕਿ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਏ ਭਾਰਤੀਆਂ ਦੇ ਇਕ ਹੋਰ ਗਰੁੱਪ ਨੂੰ 15 ਜਨਵਰੀ ਨੂੰ ਡਿਪੋਰਟ ਕੀਤਾ ਜਾਵੇਗਾ। ਇੱਕ ਵਾਰ ਫਿਰ 119 ਲੋਕਾਂ ਨੂੰ ਲੈ ਕੇ ਇੱਕ ਅਮਰੀਕੀ ਜਹਾਜ਼ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗਾ। ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈਣ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣਗੇ। ਹਾਲਾਂਕਿ ਸਾਰਿਆਂ ਦੀਆਂ ਨਜ਼ਰਾਂ ਇਸ ਦੇਸ਼ ਨਿਕਾਲੇ ਉਤੇ ਹੋਣਗੀਆਂ। ਇਸ ਵਾਰ ਇਹੀ ਸਵਾਲ ਬਣਿਆ ਰਹੇਗਾ ਕਿ ਕੀ ਡਿਪੋਰਟ ਲੋਕ ਫਿਰ ਤੋਂ ਹਥਕੜੀਆਂ ਅਤੇ ਸੰਗਲ ‘ਚ ਨਜ਼ਰ ਆਉਣਗੇ?
ਤੁਹਾਨੂੰ ਦੱਸ ਦਈਏ ਕਿ 15 ਅਤੇ 16 ਫਰਵਰੀ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਦੋ ਜਹਾਜ਼ ਉਤਰਨਗੇ। 15 ਜਨਵਰੀ ਨੂੰ ਰਾਤ 10 ਵਜੇ ਅਮਰੀਕਾ ਤੋਂ ਆਉਣ ਵਾਲੀ ਫਲਾਈਟ ਵਿੱਚ 119 ਭਾਰਤੀ ਸਵਾਰ ਹੋਣਗੇ, ਇਸ ਫਲਾਈਟ ਵਿੱਚ ਸਭ ਤੋਂ ਵੱਧ 67 ਲੋਕ ਪੰਜਾਬ ਦੇ ਹੋਣਗੇ। ਦੂਜੇ ਪਾਸੇ ਦੂਸਰੀ ਫਲਾਈਟ ਵਿੱਚ ਹਰਿਆਣਾ ਤੋਂ 33, ਗੁਜਰਾਤ ਤੋਂ 8, ਉੱਤਰ ਪ੍ਰਦੇਸ਼ ਤੋਂ 3, ਗੋਆ ਤੋਂ 2, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2 ਲੋਕ ਹੋਣਗੇ। ਇਸ ਤੋਂ ਇਲਾਵਾ ਇੱਕ ਵਿਅਕਤੀ ਹਿਮਾਚਲ ਅਤੇ ਇੱਕ ਵਿਅਕਤੀ ਜੰਮੂ-ਕਸ਼ਮੀਰ ਤੋਂ ਹੋਵੇਗਾ। ਹਾਲਾਂਕਿ ਇਹ ਜਾਣਕਾਰੀ ਨਹੀਂ ਮਿਲੀ ਹੈ ਕਿ ਹਿਮਾਚਲ ਪ੍ਰਦੇਸ਼ ਦਾ ਵਿਅਕਤੀ ਪਹਿਲੀ ਫਲਾਈਟ ‘ਚ ਹੋਵੇਗਾ ਜਾਂ ਦੂਜੀ। ਪਹਿਲੇ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਕੋਈ ਵੀ ਹਿਮਾਚਲ ਪ੍ਰਦੇਸ਼ ਦਾ ਨਹੀਂ ਸੀ।
ਇਸ ਤੋਂ ਪਹਿਲਾਂ 104 ਭਾਰਤੀਆਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ। ਉਨ੍ਹਾਂ ਨੂੰ ਹੱਥਕੜੀਆਂ ਅਤੇ ਸੰਗਲ ਪਾ ਕੇ ਭਾਰਤ ਵਾਪਸ ਭੇਜੇ ਜਾਣ ‘ਤੇ ਕਾਫੀ ਰੌਲਾ ਪਿਆ ਸੀ। ਇਨ੍ਹਾਂ ਲੋਕਾਂ ਨੂੰ 6 ਫਰਵਰੀ ਨੂੰ ਇੱਕ ਅਮਰੀਕੀ ਫੌਜੀ ਜਹਾਜ਼ ਵਿੱਚ ਡਿਪੋਰਟ ਕੀਤਾ ਗਿਆ ਸੀ ਅਤੇ ਸਭ ਤੋਂ ਵੱਧ 33-33 ਲੋਕ ਹਰਿਆਣਾ ਅਤੇ ਗੁਜਰਾਤ ਦੇ ਸਨ। ਇਨ੍ਹਾਂ ਸਾਰੇ ਲੋਕਾਂ ਨੇ ਮੈਕਸੀਕੋ ਸਰਹੱਦ ਤੋਂ ਡੌਂਕੀ ਰੂਟ ਰਾਹੀਂ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ ਅਤੇ ਫਿਰ ਅਮਰੀਕੀ ਸੁਰੱਖਿਆ ਬਲਾਂ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਔਰਤਾਂ, ਬੱਚੇ ਅਤੇ ਨੌਜਵਾਨ ਏਜੰਟਾਂ ਨੂੰ ਲੱਖਾਂ ਰੁਪਏ ਦੇ ਕੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣਾ ਚਾਹੁੰਦੇ ਸਨ। ਦਿਲਚਸਪ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਅਮਰੀਕੀ ਦੌਰੇ ‘ਤੇ ਹਨ ਅਤੇ ਪੂਰੀ ਕਾਰਵਾਈ ਉਤੇ ਨਜ਼ਰ ਰੱਖ ਰਹੇ ਹਨ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਅਮਰੀਕੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਲੈਂਡ ਕੀਤਾ ਸੀ। ਇਨ੍ਹਾਂ ਵਿਚ ਵੱਡੀ ਗਿਣਤੀ ਨੌਜਵਾਨ ਪੰਜਾਬ ਤੇ ਹਰਿਆਣਾ ਤੋਂ ਸਨ। ਦੋ ਜਹਾਜ਼ਾਂ ਰਾਹੀਂ ਵਾਪਸ ਭੇਜੇ ਜਾ ਰਹੇ ਲੋਕਾਂ ਦੀ ਸੂਚੀ ਅਜੇ ਜਾਰੀ ਨਹੀਂ ਕੀਤੀ ਗਈ ਹੈ, ਪਰ ਜਾਣਕਾਰੀ ਮਿਲ ਰਹੀ ਹੈ ਕਿ ਇਨ੍ਹਾਂ ਵਿੱਚ ਵੀ ਵੱਡੀ ਗਿਣਤੀ ਪੰਜਾਬੀ ਹਨ।