ਗੁਹਾਟੀ : ਅਸਾਮ ਦੇ ਮੋਰੀਗਾਓਂ ਜ਼ਿਲ੍ਹੇ ਵਿਚ ਵੀਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਸ਼ਿੱਦਤ 5 ਮਾਪੀ ਗਈ ਹੈ। ਭੂਚਾਲ ਦੇ ਝਟਕੇ ਗੁਹਾਟੀ ਤੇ ਰਾਜ ਦੇ ਹੋਰਨਾਂ ਹਿੱਸਿਆਂ ਵਿਚ ਵੀ ਮਹਿਸੂਸ ਕੀਤੇ ਗਏ। National Center for Seismology (NCS) ਮੁਤਾਬਕ ਵੱਡੇ ਤੜਕੇ 2:25 ਵਜੇ ਆਏ ਭੂਚਾਲ ਦਾ ਕੇਂਦਰ ਮੋਰੀਗਾਓਂ ਵਿਚ ਧਰਤੀ ’ਚ 16 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਕਰਕੇ ਫ਼ਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਾਮ ਵਿਚ ਭੂਚਾਲ ਦੇ ਝਟਕੇ ਅਜਿਹੇ ਮੌਕੇ ਮਹਿਸੂਸ ਕੀਤੇ ਗਏ ਹਨ ਜਦੋਂ ਅਜੇ ਦੋ ਦਿਨ ਪਹਿਲਾਂ ਬੰਗਾਲ ਦੀ ਖਾੜੀ ਵਿਚ 5.1 ਦੀ ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਝਟਕੇ ਕੋਲਕਾਤਾ ਤੇ ਪੱਛਮੀ ਬੰਗਾਲ ਦੇ ਹੋਰ ਕਈ ਹਿੱਸਿਆਂ ਵਿਚ ਵੀ ਮਹਿਸੂਸ ਕੀਤੇ ਗਏ ਸਨ।
Posted inNews
ਅਸਾਮ ਦੇ ਮੋਰੀਗਾਓਂ ’ਚ ਭੂਚਾਲ ਦੇ ਝਟਕੇ
