ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ

ਅੱਗ ਲੱਗਣ ਕਾਰਨ ਕਰਿਆਨੇ ਦੀ ਦੁਕਾਨ ਸਮੇਤ ਦੋ ਵਾਹਨ ਸੜੇ

ਨਵੀਂ ਦਿੱਲੀ : ਇੱਥੇ ਦਵਾਰਕਾ ਦੇ ਸੈਕਟਰ 16 ਖੇਤਰ ਵਿੱਚ ਮੰਗਲਵਾਰ ਤੜਕੇ ਇੱਕ ਘਰ ਵਿਚ ਲੱਗੀ ਅੱਗ ਕਾਰਨ ਦੋ ਵਾਹਨ, ਇੱਕ ਕਰਿਆਨੇ ਦੀ ਦੁਕਾਨ ਅਤੇ ਘਰੇਲੂ ਸਮਾਨ ਨੁਕਸਾਨਿਆ ਗਿਆ। ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ ਦੱਸਿਆ ਕਿਸੇ ਦੇ ਜ਼ਖਮੀ ਹੋਣ ਦੀ ਤੁਰੰਤ ਕੋਈ ਰਿਪੋਰਟ ਨਹੀਂ ਸੀ। ਅਧਿਕਾਰੀ ਨੇ ਦੱਸਿਆ ਕਿ ਸਵੇਰੇ 3:21 ’ਤੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਆਜ਼ਾਦ ਨਗਰ ਇਲਾਕੇ ’ਚ ਅੱਠ ਅੱਗ ਬੁਝਾਊ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਚੱਲ ਕੀਤੀ ਜਾ ਰਹੀ ਹੈ।

Share: