ਕੇਜਰੀਵਾਲ ਨਾਲ ਮੀਟਿੰਗ ਲਈ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਦਿੱਲੀ ਪਹੁੰਚੇ

ਕੇਜਰੀਵਾਲ ਨਾਲ ਮੀਟਿੰਗ ਲਈ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਦਿੱਲੀ ਪਹੁੰਚੇ

ਚੰਡੀਗੜ੍ਹ: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਜ਼ੀਰ ਅਤ ਵਿਧਾਇਕਾਂ ਦੇ ਨਾਲ ਦਿੱਲੀ ਵਿਖੇ ਕਪੂਰਥਲਾ ਹਾਊਸ ਵਿੱਚ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਕੁਝ ਹੀ ਦੇਰ ਵਿੱਚ ਸ਼ੁਰੂ ਹੋਵੇਗੀ, ਜਦੋਂ ਕਿ ਮੀਟਿੰਗ ਲਈ ਪੰਜਾਬ ਦੇ ਵਜ਼ੀਰ ਅਤੇ ਵਿਧਾਇਕ ਦਿੱਲੀ ਪੁਜਣੇ ਸ਼ੁਰੂ ਹੋ ਚੁੱਕੇ ਹਨ। ਉਹ ਵੀ ਕੁਝ ਹੀ ਦੇਰ ਵਿੱਚ ਕਪੂਰਥਲਾ ਹਾਊਸ ਵਿਖੇ ਪਹੁੰਚਣਗੇ।

Share: