ਮੋਦੀ ਸੋਮਵਾਰ ਨੂੰ ਜਾਰੀ ਕਰਨਗੇ ਪੀਐੱਮ-ਕਿਸਾਨ ਯੋਜਨਾ ਦੀ 19ਵੀਂ ਕਿਸ਼ਤ

ਮੋਦੀ ਸੋਮਵਾਰ ਨੂੰ ਜਾਰੀ ਕਰਨਗੇ ਪੀਐੱਮ-ਕਿਸਾਨ ਯੋਜਨਾ ਦੀ 19ਵੀਂ ਕਿਸ਼ਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਪੀਐੱਮ-ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨਗੇ। ਇਸ ਤਹਿਤ 9.8 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਲਗਪਗ 22,000 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਜਾਣਗੇ। ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਵਾਸਤੇ ਇਸ ਯੋਜਨਾ ਤਹਿਤ ਹਰ ਲਾਭਪਾਤਰੀ ਨੂੰ ਹਰ ਚਾਰ ਮਹੀਨਿਆਂ ਵਿੱਚ 2,000 ਰੁਪਏ ਦਿੰਦੀ ਹੈ। ਇਸ ਤਰ੍ਹਾਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਕੁੱਲ 6,000 ਰੁਪਏ ਦਾ ਸਾਲਾਨਾ ਲਾਭ ਮਿਲਦਾ ਹੈ। ਕੇਂਦਰੀ ਖੇਤੀਬੀੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ, ‘‘ਪ੍ਰਧਾਨ ਮੰਤਰੀ 24 ਫਰਵਰੀ ਨੂੰ ਬਿਹਾਰ ਦੇ ਭਾਗਲਪੁਰ ਵਿੱਚ ਸਮਾਰੋਹ ’ਚ ਪੀਐੱਮ-ਕਿਸਾਨ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨਗੇ।’’ 18ਵੀਂ ਕਿਸ਼ਤ ਵਿੱਚ ਲਾਭਪਾਤਰੀਆਂ ਦੀ ਗਿਣਤੀ 9.6 ਕਰੋੜ ਸੀ।

Share: