ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 6 ਤੱਕ ਮੁਲਤਵੀ

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 6 ਤੱਕ ਮੁਲਤਵੀ

ਸੁਲਤਾਨਪੁਰ (ਯੂਪੀ) : ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਾਂਗਰਸ ਆਗੂ ਅਤੇ ਰਾਏਬਰੇਲੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 6 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਸ਼ਿਕਾਇਤਕਰਤਾ ਤੋਂ 11 ਫਰਵਰੀ ਨੂੰ ਪੁੱਛ-ਪੜਤਾਲ ਕੀਤੀ ਗਈ ਸੀ। ਇਸ ਮਗਰੋਂ ਸੋਮਵਾਰ ਨੂੰ ਸੁਣਵਾਈ ਦਾ ਦਿਨ ਤੈਅ ਕੀਤਾ ਗਿਆ ਸੀ ਪਰ ਸ਼ਿਕਾਇਤਕਰਤਾ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਦੇ ਅਦਾਲਤ ’ਚ ਹਾਜ਼ਰ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ 6 ਮਾਰਚ ਤੱਕ ਟਾਲ ਦਿੱਤੀ ਗਈ ਹੈ। ਇਹ ਮਾਮਲਾ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਕੀਤੀਆਂ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਸਬੰਧਤ ਹੈ। ਇਸ ਸਬੰਧੀ ਸਥਾਨਕ ਭਾਜਪਾ ਆਗੂ ਕਾਸ਼ੀ ਪ੍ਰਸ਼ਾਦ ਸ਼ੁਕਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ।

Share: