ਦੇਸ਼ ਵਿਚ ਇਕ ਵਾਰ ਫਿਰ ਮੌਸਮ ਨੇ ਕਰਵਟ (Heavy rains) ਲਈ ਹੈ। ਕੁਝ ਥਾਵਾਂ ਉਤੇ ਚੱਕਰਵਾਤ ਦੀ ਹਲਚਲ ਹੈ ਅਤੇ ਕੁਝ ਥਾਵਾਂ ‘ਤੇ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਕਈ ਰਾਜਾਂ ‘ਚ ਆਸਮਾਨ ‘ਤੇ ਕਾਲੇ ਬੱਦਲ ਛਾਏ ਰਹਿਣਗੇ ਅਤੇ ਭਾਰੀ ਬਾਰਿਸ਼ ਵੀ ਹੋਵੇਗੀ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲਣਗੀਆਂ। ਭਾਰਤੀ ਮੌਸਮ ਵਿਭਾਗ (IMD) ਨੇ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਆਈਐਮਡੀ ਦੇ ਅਨੁਸਾਰ, ਬਿਹਾਰ, ਪੱਛਮੀ ਬੰਗਾਲ, ਉੜੀਸਾ, ਪੂਰਬੀ ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਉੱਤਰਾਖੰਡ ਅਤੇ ਉੱਤਰੀ ਤੇਲੰਗਾਨਾ ਵਿੱਚ ਪਿਛਲੇ 24 ਘੰਟਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ 1-3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜਦੋਂ ਕਿ ਪੂਰਬੀ ਰਾਜਸਥਾਨ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਵਿੱਚ ਤਾਪਮਾਨ 1-3 ਡਿਗਰੀ ਸੈਲਸੀਅਸ ਡਿੱਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਪਹਾੜਾਂ ਉਤੇ ਇਕ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 19-20 ਫਰਵਰੀ ਨੂੰ ਉੱਤਰਾਖੰਡ ਵਿੱਚ ਵੀ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਸਮੁੰਦਰੀ ਤਲ ਤੋਂ 1.5 ਕਿਲੋਮੀਟਰ ਦੀ ਉਚਾਈ ‘ਤੇ ਨਾਗਾਲੈਂਡ ਅਤੇ ਆਲੇ-ਦੁਆਲੇ ਦੇ ਖੇਤਰਾਂ ‘ਚ ਚੱਕਰਵਾਤ ਬਣ ਰਿਹਾ ਹੈ, ਜਿਸ ਕਾਰਨ 21 ਫਰਵਰੀ ਤੱਕ ਉੱਤਰ-ਪੂਰਬੀ ਭਾਰਤ ‘ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 19 ਫਰਵਰੀ ਨੂੰ ਉੱਤਰ ਪੂਰਬ ਦੇ ਕਈ ਰਾਜਾਂ ਵਿਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਆਸਾਮ ਅਤੇ ਮੇਘਾਲਿਆ ਵਿਚ 19 ਫਰਵਰੀ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ (Heavy rain warning) ਹੋਣ ਦੀ ਸੰਭਾਵਨਾ ਹੈ।
ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਕਿਹਾ ਕਿ ਪਹਾੜਾਂ ਉਤੇ ਇਕ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 19-20 ਫਰਵਰੀ ਨੂੰ ਉੱਤਰਾਖੰਡ ਵਿੱਚ ਵੀ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਰਾਜਸਥਾਨ ਵਿੱਚ 19 ਫਰਵਰੀ ਤੱਕ ਅਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।