ਰਿਹਾਇਸ਼ੀ ਕੰਪਲੈਕਸ ’ਚ ਅੱਗ ਲੱਗਣ ਕਾਰਨ 2 ਦੀ ਮੌਤ, 4 ਜ਼ਖਮੀ

ਰਿਹਾਇਸ਼ੀ ਕੰਪਲੈਕਸ ’ਚ ਅੱਗ ਲੱਗਣ ਕਾਰਨ 2 ਦੀ ਮੌਤ, 4 ਜ਼ਖਮੀ

ਬੋਲਪੁਰ : ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਇੱਕ ਰਿਹਾਇਸ਼ੀ ਕੰਪਲੈਕਸ ਵਿੱਚ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਬੱਚਿਆਂ ਸਮੇਤ ਚਾਰ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ ਬੋਲਪੁਰ ਇਲਾਕੇ ’ਚ ਸਥਿਤ ਪੰਜ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਅੱਗ ਲੱਗ ਗਈ। ਉਨ੍ਹਾਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ’ਤੇ ਪਹੁੰਚ ਗਏ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਦੋ ਹੋਰ ਗੱਡੀਆਂ ਨੂੰ ਕੰਮ ’ਤੇ ਲਗਾਇਆ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਫਾਇਰਫਾਈਟਰਜ਼ ਨੇ ਲੋਹੇ ਦੀ ਗਰਿੱਲ ਤੋੜ ਕੇ ਅਤੇ ਉੱਚੀ ਪੌੜੀ ਦੀ ਵਰਤੋਂ ਕਰਕੇ ਉਥੇ ਫਸੇ ਕਈ ਨਿਵਾਸੀਆਂ ਨੂੰ ਬਚਾਇਆ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਬੋਲਪੁਰ ਉਪ-ਮੰਡਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿਚੋਂ ਦੋ ਨੇ ਦਮ ਤੋੜ ਦਿੱਤਾ। ਬੀਰਭੂਮ ਦੇ ਪੁਲੀਸ ਸੁਪਰਡੈਂਟ ਅਮਨਦੀਪ ਨੇ ਕਿਹਾ, “ਬਚਾਅ ਮੁਹਿੰਮ ਅਜੇ ਵੀ ਜਾਰੀ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।”

Share: