26 ਤੇ 27 ਫਰਵਰੀ ਨੂੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ

26 ਤੇ 27 ਫਰਵਰੀ ਨੂੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ

ਤੇਲੰਗਾਨਾ ਸਰਕਾਰ ਨੇ ਮਹਾਸ਼ਿਵਰਾਤਰੀ ਮੌਕੇ ਉਤੇ 26 ਅਤੇ 27 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਤਿਉਹਾਰ ਦੀ ਮਹੱਤਤਾ ਦੇ ਮੱਦੇਨਜ਼ਰ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀ ਅਤੇ ਅਧਿਆਪਕ ਇਸ ਧਾਰਮਿਕ ਤਿਉਹਾਰ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਮਨਾ ਸਕਣ। ਪੰਜਾਬ ਵਿਚ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਉਤੇ 26 ਫਰਵਰੀ ਦਿਨ ਬੁੱਧਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਆਂਧਰਾ ਪ੍ਰਦੇਸ਼ ਵਿੱਚ 27 ਫਰਵਰੀ ਨੂੰ ਸਕੂਲ ਅਤੇ ਕਾਲਜ ਬੰਦ ਰਹਿਣਗੇ
ਇਧਰ, ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਹਾਲ ਹੀ ਵਿੱਚ ਆਂਧਰਾ ਪ੍ਰਦੇਸ਼ ਵਿਚ ਵਿਧਾਨ ਪ੍ਰੀਸ਼ਦ (ਐਮਐਲਸੀ) ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕੀਤਾ ਹੈ। 27 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 3 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਚੋਣ ਪ੍ਰਕਿਰਿਆ ਕਾਰਨ ਆਂਧਰਾ ਪ੍ਰਦੇਸ਼ ਦੇ ਪੂਰਬੀ ਅਤੇ ਪੱਛਮੀ ਗੋਦਾਵਰੀ, ਕ੍ਰਿਸ਼ਨਾ-ਗੁੰਟੂਰ ਗ੍ਰੈਜੂਏਟ ਹਲਕਿਆਂ ਦੇ ਨਾਲ-ਨਾਲ ਸ਼੍ਰੀਕਾਕੁਲਮ, ਵਿਜ਼ਿਆਨਗਰਮ ਅਤੇ ਵਿਸ਼ਾਖਾਪਟਨਮ ਖੇਤਰ ਦੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਦਿੱਲੀ ਅਤੇ ਐਨਸੀਆਰ ਖੇਤਰ ਦੇ ਸਕੂਲਾਂ ਦੀ ਗੱਲ ਕਰੀਏ ਤਾਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਹਾਲਾਂਕਿ ਪਿਛਲੇ ਸਾਲ ਮਹਾਸ਼ਿਵਰਾਤਰੀ ਕਾਰਨ ਗੌਤਮ ਬੁੱਧ ਨਗਰ ਦੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹੇ ਸਨ। ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਨੇ ਇਸ ਸਬੰਧੀ ਸਥਾਨਕ ਛੁੱਟੀ ਦਾ ਐਲਾਨ ਕੀਤਾ ਸੀ। ਇਸ ਸਾਲ ਵੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੰਭਾਵਿਤ ਛੁੱਟੀਆਂ ਸਬੰਧੀ ਆਪਣੇ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਮਹਾਸ਼ਿਵਰਾਤਰੀ ਦੇ ਮੌਕੇ ਉਤੇ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਪਰ ਇਹ ਹਰ ਰਾਜ ਲਈ ਵੱਖਰਾ ਹੋ ਸਕਦਾ ਹੈ। ਕੁਝ ਰਾਜਾਂ ਵਿੱਚ ਸਰਕਾਰੀ ਛੁੱਟੀ ਹੈ। ਜਦੋਂ ਕਿ ਕੁਝ ਥਾਵਾਂ ‘ਤੇ ਸਿਰਫ਼ ਵਿਦਿਅਕ ਅਦਾਰੇ ਹੀ ਬੰਦ ਰੱਖੇ ਗਏ ਹਨ। ਇਸ ਸਾਲ ਮਹਾਸ਼ਿਵਰਾਤਰੀ ਦੇ ਕਾਰਨ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਤੈਅ ਕੀਤੀਆਂ ਗਈਆਂ ਹਨ। ਜਦੋਂ ਕਿ ਦਿੱਲੀ-ਐਨਸੀਆਰ ਵਿੱਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

 

Share: