ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਇਟਲਰ ਖ਼ਿਲਾਫ਼ ਬਿਆਨ ਦਰਜ

ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਇਟਲਰ ਖ਼ਿਲਾਫ਼ ਬਿਆਨ ਦਰਜ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਅੱਜ ਕਾਂਗਰਸ ਆਗੂ ਜਗਦੀਸ਼ ਟਾਇਟਲਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਇਸਤਗਾਸਾ ਧਿਰ ਦੇ ਗਵਾਹ ਦਾ ਬਿਆਨ ਦਰਜ ਕੀਤਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਫੋਰੈਂਸਿਕ ਮਾਹਿਰ ਐੱਸ ਇੰਗਾਰਸਲ ਦਾ ਬਿਆਨ ਦਰਜ ਕੀਤਾ ਅਤੇ ਮਾਮਲੇ ’ਚ ਬਹਿਸ ਲਈ 7 ਮਾਰਚ ਦੀ ਤਰੀਕ ਤੈਅ ਕੀਤੀ ਹੈ। ਟਾਇਟਲਰ ਦੇ ਕਿਸੇ ਸਫ਼ਰ ਵਿੱਚ ਹੋਣ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਇੱਕ ਦਿਨ ਲਈ ਨਿੱਜੀ ਤੌਰ ’ਤੇ ਪੇਸ਼ੀ ਤੋਂ ਛੋਟ ਦਿੱਤੀ ਸੀ। ਇਹ ਕੇਸ ਕੌਮੀ ਰਾਜਧਾਨੀ ਦੇ ਪੁਲ ਬੰਗਸ਼ ਇਲਾਕੇ ’ਚ ਤਿੰਨ ਵਿਅਕਤੀਆਂ ਦੀ ਹੱਤਿਆ ਕੀਤੇ ਜਾਣ ਨਾਲ ਸਬੰਧਤ ਹੈ।

Share: