ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ ਹੈ। ਦਰਅਸਲ, ਇਸ ਤੋਂ ਪਹਿਲਾਂ ਅਦਾਲਤ ਨੂੰ ਇਹ ਦੱਸਿਆ ਗਿਆ ਕਿ ਉਸ ਨੂੰ ਇਸ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਜਸਟਿਸ ਵਿਕਾਸ ਮਹਾਜਨ ਨੇ ਇਸ ਪਟੀਸ਼ਨ ਨੂੰ ਬੇਅਰਥ ਕਰਾਰ ਦਿੰਦਿਆਂ ਇਸ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ,‘ਅਪੀਲਕਰਤਾ (ਐੱਸਆਈਟੀ) ਵੱਲੋਂ ਕੇਂਦਰ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਸੱਜਣ ਕੁਮਾਰ ਨੂੰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ ਤੇ ਰਸਮੀ ਤੌਰ ’ਤੇ ਹਿਰਾਸਤ ’ਚ ਲਿਆ ਗਿਆ ਹੈ। ਇਸ ਲਈ ਇਹ ਅਪੀਲ ਬੇਅਰਥ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਹੋਏ ਦੰਗਿਆਂ ’ਚ ਦੋ ਵਿਅਕਤੀਆਂ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਨੂੰ 12 ਫਰਵਰੀ ਨੂੰ ਹੇਠਲੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ।
Posted inNews
ਸਿੱਖ ਦੰਗੇ: ਸੱਜਣ ਕੁਮਾਰ ਦੀ ਜ਼ਮਾਨਤ ਖ਼ਿਲਾਫ਼ ‘ਸਿਟ’ ਦੀ ਅਪੀਲ ਰੱਦ
