ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ ਲਗਾਈ

ਅਮਾਨਤਉੱਲ੍ਹਾ ਖਾਨ ਦੀ ਗ੍ਰਿਫ਼ਤਾਰੀ ’ਤੇ 24 ਤੱਕ ਰੋਕ ਲਗਾਈ

ਦਿੱਲੀ ਦੀ ਇਕ ਅਦਾਲਤ ਨੇ ਜਾਮੀਆ ਨਗਰ ਵਿੱਚ 10 ਫਰਵਰੀ ਨੂੰ ਪੁਲੀਸ ਦੀ ਇਕ ਟੀਮ ’ਤੇ ਕਥਿਤ ਤੌਰ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖਾਨ ਨੂੰ 24 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਛੋਟ ਦਿੰਦਿਆਂ ਕਿਹਾ ਕਿ ਦੋਸ਼ਾਂ ਵਿੱਚ ਕੋਈ ਦਮ ਦਿਖਾਈ ਨਹੀਂ ਦਿੰਦਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਖਾਨ ਨੂੰ ਹੁਕਮ ਦਿੱਤਾ ਕਿ ਜਦੋਂ ਵੀ ਜਾਂਚ ਅਧਿਕਾਰੀ ਨਿਰਦੇਸ਼ ਦੇਵੇ, ਉਹ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ। ਜੱਜ ਨੇ ਮਾਮਲੇ ਵਿੱਚ ਖਾਨ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ ’ਤੇ ਦਲੀਲਾਂ ਸੁਣਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ। ਅਦਾਲਤ ਨੇ ਪੁਲੀਸ ਨੂੰ ਸੀਸੀਟੀਵੀ ਫੁਟੇਜ ਤੋਂ ਇਲਾਵਾ ਘਟਨਾ ਨਾਲ ਸਬੰਧਤ ਸਾਰੇ ਦਸਤਾਵੇਜ਼ 24 ਫਰਵਰੀ ਨੂੰ ਅਦਾਲਤ ਮੂਹਰੇ ਪੇਸ਼ ਕਰਨ ਲਈ ਕਿਹਾ। ਦਿੱਲੀ ਪੁਲੀਸ ਨੇ ਸੋਮਵਾਰ ਨੂੰ ਜਾਮੀਆ ਨਗਰ ਵਿੱਚ ਪੁਲੀਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ਹੇਠ ਖਾਨ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ।

Share: