60KM ਦੀ ਰਫਤਾਰ ਨਾਲ ਆ ਰਹੀ ਹੈ ਆਫਤ, ਤੂਫਾਨ ਨਾਲ ਹੋਵੇਗੀ ਭਾਰੀ ਬਾਰਿਸ਼, IMD ਦੀ ਚਿਤਾਵਨੀ

60KM ਦੀ ਰਫਤਾਰ ਨਾਲ ਆ ਰਹੀ ਹੈ ਆਫਤ, ਤੂਫਾਨ ਨਾਲ ਹੋਵੇਗੀ ਭਾਰੀ ਬਾਰਿਸ਼, IMD ਦੀ ਚਿਤਾਵਨੀ

ਦੇਸ਼ ਵਿਚ ਮੌਸਮ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਕੁਝ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ, ਕੁਝ ਥਾਵਾਂ ਉਤੇ ਬਰਫਬਾਰੀ ਜਾਰੀ ਹੈ, ਕੁਝ ਥਾਵਾਂ ਉਤੇ ਤਾਪਮਾਨ ਆਮ ਨਾਲੋਂ ਵੱਧ ਹੈ ਅਤੇ ਕੁਝ ਥਾਵਾਂ ਉਤੇ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੇਜ਼ ਤੂਫ਼ਾਨ ਦੀ ਗਤੀਵਿਧੀ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੂਰਬੀ ਹਿੱਸੇ ਵਿੱਚ ਤੇਜ਼ ਹਨੇਰੀ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਗੰਗਾ ਖੇਤਰ ਵਿੱਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੱਜ ਉੜੀਸਾ, ਛੱਤੀਸਗੜ੍ਹ, ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਿੱਕਮ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੱਛਮੀ ਬੰਗਾਲ, ਬਿਹਾਰ ਅਤੇ ਉੜੀਸਾ ਵਿਚ 22 ਤੋਂ 24 ਫਰਵਰੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਉੱਤਰ ਪੂਰਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ
ਇਸ ਦੇ ਨਾਲ ਹੀ ਨਾਗਾਲੈਂਡ ਦੇ ਉੱਪਰ ਟਰਪੋਸਫੀਅਰ ਵਿੱਚ ਚੱਕਰਵਾਤੀ ਸਰਕੂਲੇਸ਼ਨ ਆਉਣ ਕਾਰਨ ਪਿਛਲੇ ਕਈ ਦਿਨਾਂ ਤੋਂ ਉੱਤਰ ਪੂਰਬੀ ਰਾਜਾਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਿਜ਼ੋਰਮ ਅਸਾਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ 22 ਅਤੇ 23 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਤਾਜ਼ਾ ਪੱਛਮੀ ਗੜਬੜੀ ਕਾਰਨ ਪੱਛਮੀ ਹਿਮਾਲੀਅਨ ਰਾਜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ-ਐਨਸੀਆਰ ਮੌਸਮ
ਇੱਕ ਨਵੀਂ ਪੱਛਮੀ ਗੜਬੜ 24 ਫਰਵਰੀ ਨੂੰ ਉੱਤਰ-ਪੱਛਮੀ ਰਾਜਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਾਰਿਸ਼ ਹੋਵੇਗੀ। ਨਾਲ ਹੀ, ਮੌਸਮ ਵਿਭਾਗ ਨੇ ਕਿਹਾ ਕਿ 26, 27 ਫਰਵਰੀ ਤੋਂ ਦਿੱਲੀ-ਐਨਸੀਆਰ, ਪੰਜਾਬ-ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Share: