ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਗੁੰਮਰਾਹਕੁਨ ਇਸ਼ਤਿਹਾਰਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਾਉਣ ਲਈ ਨਾਗਰਿਕਾਂ ਖਾਤਰ ਇਕ ਪ੍ਰਬੰਧ ਬਣਾਉਣ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਹੈ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਡਰੱਗ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰ) ਐਕਟ, 1954 ਬਹੁਤ ਅਹਿਮ ਹੈ ਅਤੇ ਇਸ ਦੀਆਂ ਧਾਰਾਵਾਂ ਦੀ ਪਾਲਣਾ ਜ਼ਰੂਰੀ ਹੈ। ਬੈਂਚ ਨੇ ਕਿਹਾ ਕਿ ਉਹ 7 ਮਾਰਚ ਨੂੰ ਇਸ ਮੁੱਦੇ ’ਤੇ ਵਿਚਾਰ ਕਰਨਗੇ। ਬੈਂਚ ਨੇ ਝਾਰਖੰਡ, ਕਰਨਾਟਕ, ਕੇਰਲਾ, ਪੰਜਾਬ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ਵੱਲੋਂ ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼, 1945 ਦੇ ਨਿਯਮ 170 ਦੀ ਪਾਲਣਾ ਦੇ ਮੁੱਦੇ ’ਤੇ ਵੀ ਵਿਚਾਰ ਕੀਤਾ।
Posted inNews
ਗੁੰਮਰਾਹਕੁਨ ਇਸ਼ਤਿਹਾਰਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਾਉਣ ਲਈ ਪ੍ਰਬੰਧ ਬਣੇ: ਸੁਪਰੀਮ ਕੋਰਟ
