ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਖੇੜਾ ਪਿੰਡ ਵਿੱਚ ਸ਼ਨਿੱਚਰਵਾਰ ਨੂੰ ਹੋਏ ਮੁਕਾਬਲੇ ਦੌਰਾਨ ਪੁਲੀਸ ਦੀ ਗੋਲੀ ਲੱਗਣ ਕਾਰ ਦੋ ਗੈਂਗਸਟਰ ਜ਼ਖਮੀ ਹੋ ਗਏ। ਜਾਂਚ ਅਧਿਕਾਰੀ ਐਸਪੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਜਿਨ੍ਹਾਂ ਵਿਚ ਅਰਸ਼ਦੀਪ ਸਿੰਘ, ਰੋਬਿਨਪ੍ਰੀਤ ਸਿੰਘ, ਅਤੇ ਕਰਨਦੀਪ ਸਿੰਘ ਕਥਿਤ ਤੌਰ ’ਤੇ ਫਿਰੌਤੀ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਵਿੱਚ ਸ਼ਾਮਲ ਹਨ।
ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ ਗੋਪੀ ਨੰਬਰਦਾਰ ਦੇ ਸੰਪਰਕ ਵਿੱਚ ਸਨ ਅਤੇ ਉਹ ਖੇੜਾ ਪਿੰਡ ਆ ਰਹੇ ਸਨ। ਸੂਚਨਾ ਦੇ ਅਧਾਰ ’ਤੇ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੋਟਰਸਾਈਕਲ ਸਵਾਰ ਅਰਸ਼ਦੀਪ ਸਿੰਘ, ਰੋਬਿਨਪ੍ਰੀਤ ਸਿੰਘ ਅਤੇ ਕਰਨਦੀਪ ਸਿੰਘ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਜਵਾਬੀ ਫਾਇਰਿੰਗ ਦੌਰਾਨ ਇਨ੍ਹਾਂ ਵਿੱਚੋਂ ਦੋ ਵਿਅਕਤੀ ਅਰਸ਼ਦੀਪ ਸਿੰਘ ਅਤੇ ਰੋਬਿਨਪ੍ਰੀਤ ਸਿੰਘ ਜ਼ਖ਼ਮੀ ਹੋ ਗਏ। ਗੈਂਗਸਟਰਾਂ ਨਾਲ ਮੁਕਾਬਲੇ ਦੌਰਾਨ ਇੱਕ ਗੋਲੀ ਪੁਲਿਸ ਦੀ ਗੱਡੀ ਨੂੰ ਵੀ ਲੱਗੀ ਹੈ।