ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼

ਹੁਸ਼ਿਆਰਪੁਰ : ਅੰਤ੍ਰਿੰਗ ਕਮੇਟੀ ਦੇ ਪੰਜ ਮੈਂਬਰਾਂ ਨੇ ਅੱਜ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਆਦਿ ਸ਼ਾਮਲ ਸਨ।  ਕਰੀਬ ਡੇਢ ਘੰਟਾ ਚੱਲੀ ਮੀਟਿੰਗ ਮਗਰੋਂ ਕਮੇਟੀ ਮੈਂਬਰ ਕਲਿਆਣ ਸਿੰਘ ਨੇ ਕਿਹਾ ਕਿ ਸ੍ਰੀ ਧਾਮੀ ਨਾਲ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਪੰਥ ਦੀ ਭਲਾਈ ਲਈ ਸ੍ਰੀ ਧਾਮੀ ਆਪਣਾ ਫ਼ੈਸਲਾ ਬਦਲ ਕੇ ਸੇਵਾਵਾਂ ਚਾਲੂ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਧਾਮੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਸੇਵਾਵਾਂ ਬਤੌਰ ਪ੍ਰਧਾਨ ਮੁੜ ਨਿਭਾਉਣ।

Share: