ਅੰਮ੍ਰਿਤਸਰ : ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਅਟਾਰੀ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਸ਼ਨਾਖਤ ਬਲਵੀਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਇੱਕ ਅਗਾਊਂ ਮਿਲੀ ਸੂਚਨਾ ਦੇ ਅਧਾਰ ’ਤੇ ਕੀਤੀ ਹੈ। ਪੁਲੀਸ ਵੱਲੋਂ ਇਸ ਸੰਬੰਧ ਵਿੱਚ ਕਾਬੂ ਕੀਤੇ ਗਏ ਵਿਅਕਤੀ ਦੇ ਇੱਕ ਹੋਰ ਸਾਥੀ ਦੀ ਗ੍ਰਿਫ਼ਤਾਰੀ ਲਈ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇਨ੍ਹਾਂ ਮੁਲਜ਼ਮਾਂ ਦਾ ਸੰਬੰਧ ਪਾਕਿਸਤਾਨ ਦੇ ਤਸਕਰਾਂ ਨਾਲ ਹੈ। ਇਸ ਸਬੰਧ ਵਿੱਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ
Posted inNews
ਸਰਹੱਦ ਪਾਰੋਂ ਤਸਕਰ ਮਾਮਲੇ ’ਚ ਵਿਅਕਤੀ ਗ੍ਰਿਫ਼ਤਾਰ; ਤਿੰਨ ਕਿੱਲੋ ਹੈਰਇਨ ਬਰਾਮਦ
