ਪੰਜਾਬ ’ਚ ਨਸ਼ਾ ਮੁਕਤੀ ਲਈ ਹਰ ਜ਼ਿਲ੍ਹੇ ਨੂੰ 10 ਲੱਖ ਰੁਪਏ ਦੇਣ ਦਾ ਫ਼ੈਸਲਾ

ਚੰਡੀਗੜ੍ਹ : ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਸਾਰਥਕ ਬਣਾਉਣ ਲਈ ਅਤੇ ਨਸ਼ੀਲੇ ਪਦਾਰਥਾਂ ਦੀ ਮੰਗ ਘਟਾਉਣ ਲਈ ਲਗਪਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਦੌਰਾਨ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਹਰੇਕ ਜ਼ਿਲ੍ਹੇ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਜਿਹੜਾ ਜ਼ਿਲ੍ਹਾ ਇਸ ਸਬੰਧੀ ਵਧੀਆ ਉਪਰਾਲੇ ਕਰੇਗਾ ਉਸ ਦੀ ਰਾਸ਼ੀ 10 ਲੱਖ ਤੋਂ ਵਧਾਈ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਪੰਜਾਬ ਭਵਨ ਵਿੱੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਵਿੱਚੋਂ ਬਾਹਰ ਲਿਆਉਣ ਲਈ ਵੀ 10 ਜੇਲ੍ਹਾਂ ਵਿੱਚ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਜਾਣਗੇ। ਇਸ ਲਈ 2.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾਵੇਗੀ।

Share: