ਪਟਿਆਲਾ : ਪਟਿਆਲਾ ਦੇ ਬਲਵੇੜਾ ਇਲਾਕੇ ਵਿੱਚ ਇੱਕ ਪਲਾਸਟਿਕ ਪਾਈਪ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਅੱਗ ਸਵੇਰੇ ਲਗਭਗ 3 ਵਜੇ ਲੱਗੀ, ਜਿਸ ਨੇ ਥੋੜ੍ਹੀ ਹੀ ਦੇਰ ਵਿੱਚ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਮਕਲ ਵਿਭਾਗ ਅਤੇ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਕਈ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇਸ ਅੱਗ ਕਾਰਨ ਫੈਕਟਰੀ ਵਿੱਚ ਰੱਖਿਆ ਲਗਭਗ 2 ਕਰੋੜ ਰੁਪਏ ਦਾ ਪਲਾਸਟਿਕ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਭਿਆਨਕ ਅੱਗ ਦੇ ਚਲਦੇ ਫੈਕਟਰੀ ਦਾ ਵੱਡਾ ਹਿੱਸਾ ਨੁਕਸਾਨ ਦਾ ਸ਼ਿਕਾਰ ਹੋਇਆ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਆਰਥਿਕ ਤੌਰ ‘ਤੇ ਭਾਰੀ ਨੁਕਸਾਨ ਹੋਇਆ। ਜੇਕਰ ਅੱਗ ਨੇ ਹੋਰ ਫੈਲਣਾ ਸ਼ੁਰੂ ਕਰ ਦਿੱਤਾ ਹੁੰਦਾ ਤਾਂ ਨੇੜਲੇ ਖੇਤਾਂ ਵਿੱਚ ਖੜ੍ਹੀ ਗੰਢਮ ਦੀ ਫ਼ਸਲ ਨੂੰ ਵੀ ਨੁਕਸਾਨ ਹੋ ਸਕਦਾ ਸੀ। ਪਰ ਸਮੇਂ ਸਿਰ ਦਮਕਲ ਵਿਭਾਗ ਵੱਲੋਂ ਅੱਗ ‘ਤੇ ਕਾਬੂ ਪਾ ਲੈਣ ਕਾਰਨ ਇੱਕ ਵੱਡੀ ਤਬਾਹੀ ਤੋਂ ਬਚਾਅ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਅੱਗ ਲੱਗਣ ਦਾ ਕਾਰਨ ਕੀ ਸੀ।
Posted inNews
ਪਲਾਸਟਿਕ ਦੀ ਫੈਕਟਰੀ ‘ਚ ਲੱਗੀ ਅੱਗ, ਮੌਕੇ ਦੀਆਂ ਦੇਖੋ ਖੌਫ਼ਨਾਕ ਤਸਵੀਰਾਂ
