ਜਲੰਧਰ : ਮਸ਼ਹੂਰ ਗਾਇਕ ਹੰਸ ਰਾਜ ਹੰਸ ਦੀ ਮਰਹੂਮ ਪਤਨੀ ਰੇਸ਼ਮ ਕੌਰ ਨਮਿੱਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਇੱਥੋਂ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ’ਚ ਪਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਤੇ ਮਾਤਾ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਪੰਜਾਬੀ ਕਲਾਕਾਰਾਂ ਬਿੰਨੂ ਢਿੱਲੋਂ, ਜੀ. ਖਾਨ, ਕੇਐੱਸ ਮੱਖਣ, ਸਤਿੰਦਰ ਸੱਤੀ, ਅਮਰ ਨੂਰੀ ਤੇ ਹੈਪੀ ਸੰਘਾ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਬੀਤੇ ਦਿਨ ਦਿਲ ਦੀ ਬਿਮਾਰੀ ਕਾਰਨ ਰੇਸ਼ਮ ਦਾ ਜਲੰਧਰ ਦੇ ਨਿੱਜੀ ਹਸਪਤਾਲ ’ਚ ਦੇਹਾਂਤ ਹੋ ਗਿਆ ਸੀ। ਇਸ ਮੌਕੇ ਹੋਰ ਵੀ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ।
Posted inNews
ਹੰਸ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਭਗਵੰਤ ਮਾਨ
