ਜੰਮੂ ਕਸ਼ਮੀਰ ਅਤਿਵਾਦੀ ਹਮਲਾ: ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਾਈ ਲੈਵਲ ਮੀਟਿੰਗ ਕਰਨਗੇ ਮੁੱਖ ਮੰਤਰੀ

ਜੰਮੂ ਕਸ਼ਮੀਰ ਅਤਿਵਾਦੀ ਹਮਲਾ: ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਾਈ ਲੈਵਲ ਮੀਟਿੰਗ ਕਰਨਗੇ ਮੁੱਖ ਮੰਤਰੀ

ਚੰਡੀਗੜ੍ਹ : ਜੰਮੂ ਕਸ਼ਮੀਰ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ (ਬੁੱਧਵਾਰ ਨੂੰ) ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ, ਜਿਸ ਵਿਚ ਪੰਜਾਬ ਪੁਲੀਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਰਹਿਣਗੇ। ਇਸ ਮੀਟਿੰਗ ਵਿਚ ਸੂਬੇ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਜੰਮੂ ਕਸ਼ਮੀਰ ਦੇ ਨਾਲ ਵੀ ਲੱਗਦਾ ਹੈ। ਇਸ ਕਰਕੇ ਸੂਬੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਹਰ ਸਮੇਂ ਚੌਕਸੀ ਵਰਤੀ ਜਾਂਦੀ ਹੈ। ਲੰਘੇ ਦਿਨ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਖੁਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲੀਸ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

Share: