ਅੰਮ੍ਰਿਤਸਰ: ਇੱਥੇ ਵੱਲਾ ਵਿੱਚ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਅਧੀਨ ਚੱਲ ਰਹੇ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਪੀੜਤ ਐੱਮਬੀਬੀਐੱਸ ਪਹਿਲੇ ਸਾਲ ਦਾ ਵਿਦਿਆਰਥੀ ਸੀ ਅਤੇ ਬੀਤੇ ਦਿਨ ਹੀ ਆਪਣੇ ਘਰੋਂ ਇੱਥੇ ਆਇਆ ਸੀ। ਇਹ ਵਿਦਿਆਰਥੀ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਉਸ ਨੇ ਰਾਤ ਵੇਲੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ। ਸਵੇਰੇ ਜਦੋਂ ਇੱਕ ਵਿਦਿਆਰਥੀ ਨੇ ਹੋਸਟਲ ਦੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਇਸ ਵਿਦਿਆਰਥੀ ਨੇ ਫਾਹਾ ਲਿਆ ਹੋਇਆ ਸੀ। ਉਸ ਨੇ ਤੁਰੰਤ ਪ੍ਰਬੰਧਕਾਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਗਈ। ਸੰਸਥਾ ਦੇ ਪ੍ਰਬੰਧਕਾਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
Posted inNews