ਪਟਿਆਲਾ/ਅੰਮ੍ਰਿਤਸਰ : ਪਟਿਆਲਾ ਪੁਲਿਸ ਨੇ 11-12 ਅਪਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਗਸ਼ਤ ਤੇ ਛਾਪੇਮਾਰੀ ਦਾ ਆਪਰੇਸ਼ਨ (ਨਾਈਟ ਡੋਮੀਨੇਸ਼ਨ ਆਪਰੇਸ਼ਨ) ਚਲਾਇਆ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ ਅਗਵਾਈ ਤੇ ਐਸ.ਐਸ.ਪੀ ਡਾ ਨਾਨਕ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਅਪਰਾਧੀਆਂ ਦੀ ਪੈੜ ਨੱਪੀ। ਅਧਿਕਾਰੀ ਇਸ਼ਵਰ ਸਿੰਘ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਦੌਰਾ ਕਰਦਿਆਂ, ਨਾਕਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ।
Posted inNews
ਪਟਿਆਲਾ ਪੁਲੀਸ ਨੇ ਸਪੈਸ਼ਲ ਡੀਜੀਪੀ ਦੀ ਅਗਵਾਈ ਹੇਠ ਰਾਤ ਭਰ ਚਲਾਇਆ ਗਸ਼ਤ ਆਪਰੇਸ਼ਨ
