ਚੰਡੀਗੜ੍ਹ : ਸੂਬੇ ਦੇ ਐੱਨਪੀਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਪਹਿਲੀ ਮਈ ਨੂੰ ਮਜ਼ਦੂਰ ਦਿਵਸ ’ਤੇ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ, ਘਰਾਂ ਅੱਗੇ ਉਲੀਕੇ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਤਿਆਰੀ ਲਈ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ ਤੋਂ ਇਨਕਾਰੀ ‘ਆਪ’ ਸਰਕਾਰ ਖਿਲਾਫ਼ ਪਹਿਲੀ ਮਈ ਦੇ ਰੋਸ ਪ੍ਰਦਰਸ਼ਨਾਂ ਦਾ ਸੁਨੇਹਾ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੱਕ ਪਹੁੰਚਾਉਣ ਲਈ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਜ਼ਿਲ੍ਹਾ ਕਨਵੀਨਰ ਅਤਿੰਦਰ ਪਾਲ ਸਿੰਘ ਅਤੇ ਜ਼ੋਨਲ ਕਨਵੀਨਰ ਗੁਰਬਿੰਦਰ ਖਹਿਰਾ, ਇੰਦਰਸੁਖਦੀਪ ਸਿੰਘ ਨੇ ਆਖਿਆ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।
Posted inNews