ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

ਲੰਡਨ : ਲੰਡਨ ਵਿਚ ਕਥਿਤ ਤੌਰ ਤੇ ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਮਾਹੌਲ ’ਚ ਵਾਪਰੀ ਹੈ। ਲੰਡਨ ਵਿਚ ਭਾਰਤੀ ਅਤੇ ਪਾਕਿਸਤਾਨੀ ਪ੍ਰਵਾਸੀਆਂ ਨੇ ਇਸ ਹਮਲੇ ਦੇ ਵਿਰੋਧ ਵਿਚ ਵੱਖ-ਵੱਖ ਪ੍ਰਦਰਸ਼ਨ ਕੀਤੇ ਸਨ।

ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ 41 ਸਾਲਾ ਅੰਕਿਤ ਲਵ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ’ਤੇ ਅਪਰਾਧਿਕ ਨੁਕਸਾਨ ਦਾ ਦੋਸ਼ ਲਗਾਇਆ ਗਿਆ ਸੀ, ਅਧਿਕਾਰੀਆਂ ਨੂੰ ਐਤਵਾਰ ਸਵੇਰੇ ਇਕ ਵਿਅਕਤੀ ਵੱਲੋਂ ਡਿਪਲੋਮੈਟਿਕ ਮਿਸ਼ਨ ਦੀਆਂ ਖਿੜਕੀਆਂ ਤੋੜਨ ਦੀ ਰਿਪੋਰਟ ਮਿਲੀ। ਪੁਲੀਸ ਦੇ ਬੁਲਾਰੇ ਨੇ ਦੱਸਿਆ, “ਅੰਕਿਤ ਲਵ (41), ਜਿਸਦਾ ਕੋਈ ਨਿਸ਼ਚਿਤ ਰਿਹਾਇਸ਼ ਪਤਾ ਨਹੀਂ ਹੈ, ਨੂੰ ਐਤਵਾਰ 27 ਅਪ੍ਰੈਲ ਨੂੰ ਗ੍ਰਿਫ਼ਤਾਰ ਕਰਕੇ ਦੋਸ਼ੀ ਠਹਿਰਾਇਆ ਗਿਆ। ਬੁਲਾਰੇ ਨੇ ਕਿਹਾ ਕਿ ਉਸ ਨੂੰ 28 ਅਪ੍ਰੈਲ ਨੂੰ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਵਿਚ ਪੇਸ਼ ਕਰਨ ਲਈ ਹਿਰਾਸਤ ਵਿਚ ਲਿਆ ਗਿਆ ਸੀ।

ਇਹ ਘਟਨਾ ਪਹਿਲਗਾਮ ਹਮਲੇ ਤੋਂ ਬਾਅਦ ਸਰਹੱਦ ਪਾਰ ਅਤਿਵਾਦ ਨੂੰ ਪਾਕਿਸਤਾਨ ਦੇ ਕਥਿਤ ਸਮਰਥਨ ਵਿਰੁੱਧ ਸ਼ੁੱਕਰਵਾਰ ਨੂੰ ਭਾਰਤੀ ਭਾਈਚਾਰਕ ਸੰਗਠਨਾਂ ਵੱਲੋਂ ਕੀਤੇ ਗਏ ਹਿੰਸਕ ਵਿਰੋਧ ਪ੍ਰਦਰਸ਼ਨ ਦੌਰਾਨ ਉੱਥੇ ਪਾਕਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਪਾਸੇ ਦੀ ਨਾਅਰੇਬਾਜ਼ੀ ਨੂੰ ਰੋਕਣ ਲਈ ਲਾਊਡਸਪੀਕਰ ਲਗਾਏ ਹੋਏ ਸਨ।

ਸ਼ੁੱਕਰਵਾਰ ਨੂੰ ਇਕ ਪਾਕਿਸਤਾਨੀ ਡਿਪਲੋਮੈਟ ਨੂੰ ਕੇਂਦਰੀ ਲੰਡਨ ਵਿਚ ਹਾਈ ਕਮਿਸ਼ਨ ਦੀ ਇਮਾਰਤ ਦੀ ਬਾਲਕੋਨੀ ਤੋਂ ਭਾਰਤੀ ਪ੍ਰਦਰਸ਼ਨਕਾਰੀਆਂ ਵੱਲ ਧਮਕੀ ਭਰਿਆ ਗਲਾ ਵੱਢਣ ਵਾਲਾ ਇਸ਼ਾਰਾ ਕਰਦੇ ਹੋਏ ਕੈਮਰੇ ਵਿਚ ਰਿਕਾਰਡ ਕੀਤਾ ਗਿਆ ਸੀ। ਹਫਤੇ ਦੇ ਅੰਤ ਵਿਚ ਲੰਡਨ, ਮੈਨਚੈਸਟਰ ਅਤੇ ਬੈਲਫਾਸਟ ਵਿੱਚ ਭਾਰਤੀ ਸਮੁਦਾਇਕ ਗਰੁੱਪਾਂ ਵੱਲੋਂ ਪਹਿਲਗਾਮ ਹਮਲੇ ਦੇ ਪੀੜਤਾਂ ਲਈ ਸ਼ੋਕ ਸਮਾਰੋਹ ਅਤੇ ਵਿਰੋਧ-ਪ੍ਰਦਰਸ਼ਨ ਕਰਵਾਏ ਗਏ ਸਨ।

Share: