ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਾਲੇ ਰਾਹਤ ਦੀ ਖ਼ਬਰ ਆ ਰਹੀ ਹੈ। ਦਰਅਸਲ, ਰਾਜ ਦੇ ਕਈ ਇਲਾਕਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਗਿਆ ਹੈ। ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਤੂਫ਼ਾਨ ਤੋਂ ਬਾਅਦ ਭਾਰੀ ਮੀਂਹ ਪਿਆ ਹੈ। ਭਿਆਨਕ ਤੂਫ਼ਾਨ ਅਤੇ ਤੇਜ ਬਾਰਿਸ਼ ਨਾਲ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਪਹਿਲੀ ਵਾਰ ,ਮੋਬਾਇਲ ਨੈੱਟਵਰਕ ਅਤੇ ਬਿਜਲੀ ਸਪਲਾਈ ਠੱਪ ਹੋਈ ਹੈ। ਤੂਫ਼ਾਨ ਕਾਰਨ ਸੜਕਾਂ ਕਿਨਾਰੇ ਖੜ੍ਹੇ ਕਈ ਦਰਖੱਤ ਡਿੱਗ ਗਏ ਅਤੇ ਕਿਸੇ ਦੇ ਘਰ ਉੱਪਰ ਲੱਗਿਆ ਟਾਵਰ ਮਲਬੇ ਵਿੱਚ ਤਬਦੀਲ ਹੋ ਗਿਆ। ਪਿਛਲੇ ਇੱਕ ਘੰਟੇ ਤੋਂ ਤੇਜ ਬਾਰਿਸ਼ ਹੋ ਰਹੀ ਹੈ। ਕਿਸਾਨਾਂ ਦੀ ਫਸਲ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਪਿੰਡਾ ਦੀਆਂ ਗਲੀਆਂ ਨਦੀਆਂ ਬਣ ਗਈਆਂ ਹਨ। ਪੰਜਾਬ ਵਿੱਚ ਅੱਜ ਕਈ ਜਿਲ੍ਹਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੰਡੀਆਂ ਅਤੇ ਖੇਤਾਂ ਦੇ ਵਿੱਚ ਪਈ ਕਿਸਾਨਾਂ ਦੀ ਕਣਕ ਦੀ ਫਸਲ ਦਾ ਨੁਕਸਾਨ ਹੋ ਗਿਆ ਹੈ। ਮੰਡੀਆਂ ਵਿੱਚ ਪਈ ਫਸਲ ਨੂੰ ਕਿਸਾਨ ਤਰਪਾਲਾਂ ਅਤੇ ਪੱਲੀਆਂ ਨਾਲ ਢੱਕ ਰਹੇ ਹਨ। ਸਮਾਣਾ, ਬਠਿੰਡਾ, ਲੰਬੀ ਵਿੱਚ ਵੀ ਭਾਰੀ ਮੀਂਹ ਪਿਆ ਹੈ। ਭਿਆਨਕ ਤੂਫ਼ਾਨ ਅਤੇ ਤੇਜ ਬਾਰਿਸ਼ ਨਾਲ ਭਾਰੀ ਗੜ੍ਹੇਮਾਰੀ ਹੋਈ ਹੈ। ਪਟਿਆਲਾ ਵਿੱਚ ਭਾਰੀ ਤੂਫਾਨ ਅਤੇ ਮੀਂਹ ਨੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਦੀ ਪੋਲ ਦਿੱਤੀ ਖੋਲ੍ਹ ਦਿੱਤੀ ਹੈ। ਪਟਿਆਲਾ ਜ਼ਿਲ੍ਹੇ ਦੀ ਮੰਡੀ ਦੁੱਧਣ ਸਾਧਾ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਮੰਡੀ ਵਿੱਚ ਮੀਂਹ ਕਾਰਨ ਪੂਰੀ ਤਰ੍ਹਾਂ ਖਰਾਬ ਹੋ ਗਈ। ਕਿਸਾਨਾਂ ਦੀਆਂ ਫਸਲਾਂ ਨੂੰ ਬਚਾਉਣ ਲਈ ਮੰਡੀਆਂ ਵਿੱਚ ਕੋਈ ਪ੍ਰਬੰਧ ਨਹੀਂ ਹੈ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਫਸਲਾਂ ਨੂੰ ਢੱਕਣ ਲਈ ਘਰਾਂ ਤੋਂ ਤਰਪਾਲਾਂ ਲਿਆ ਰਹੇ ਹਨ। ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ, ਓਥੇ ਹੀ ਕਿਸਾਨਾਂ ਦੀ ਚਿੰਤਾ ਵੀ ਵੱਧ ਗਈ ਹੈ। ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇੱਕ ਵੱਡੀ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਆਉਣ ਵਾਲੇ 2 ਦਿਨਾਂ ਯਾਨੀ 19 ਅਤੇ 20 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ ਅਤੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਵੀ ਆ ਸਕਦੀ ਹੈ।
Posted inNews
ਪੰਜਾਬ ‘ਚ ਤੂਫ਼ਾਨ ਨੇ ਮਚਾਈ ਤਬਾਹੀ !, ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ, ਆਉਣ ਵਾਲੇ ਦੋ ਦਿਨਾਂ ਲਈ ਵੱਡੀ ਚੇਤਾਵਨੀ
