ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ੱਕ ਦੀ ਉਂਗਲ ਸਿੱਧੀ ਪਾਕਿਸਤਾਨ ਵੱਲ ਉਠ ਰਹੀ ਹੈ। ਇਸ ਦੌਰਾਨ ਪਾਕਿਸਤਾਨ ਸਰਕਾਰ ਵੱਲੋਂ ਪਹਿਲਾ ਬਿਆਨ ਆਇਆ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦਾ ਇਸ ਹਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਪਾਕਿਸਤਾਨ ਮੀਡੀਆ ਦੀ ਰਿਪੋਰਟ ਮੁਤਾਬਕ ਖਵਾਜਾ ਆਸਿਫ ਨੇ ਕਿਹਾ, ‘ਪਾਕਿਸਤਾਨ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਨ੍ਹਾਂ ਸਾਰਿਆਂ ਵਿੱਚ ਹੋਮ ਗ੍ਰੋਨ ਸ਼ਾਮਲ ਹਨ। ਉਥੋਂ ਦੀਆਂ ਸਾਰੀਆਂ ਰਿਆਸਤਾਂ ਵਿੱਚ… ਲੋਕਾਂ ਨੇ ਸਰਕਾਰ ਵਿਰੁੱਧ ਬਗਾਵਤ ਕੀਤੀ ਹੈ। ਉੱਥੇ ਹੀ ਨਾਗਾਲੈਂਡ ਤੋਂ ਲੈ ਕੇ ਮਨੀਪੁਰ ਅਤੇ ਕਸ਼ਮੀਰ ਤੱਕ ਲੋਕ ਸਰਕਾਰ ਦੇ ਖਿਲਾਫ ਹਨ। ਭਾਰਤ ਸਰਕਾਰ ਲੋਕਾਂ ਦੇ ਹੱਕਾਂ ਨੂੰ ਮਾਰ ਰਹੀ ਹੈ। ਉਹ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਲੋਕ ਇਸ ਦੇ ਖਿਲਾਫ ਖੜ੍ਹੇ ਹੋ ਗਏ ਹਨ।