ਕੋਲਕਾਤਾ : ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਪੱਛਮੀ ਬੰਗਾਲ ਸਰਕਾਰ ਨੂੰ ਮੁਰਸ਼ਿਦਾਬਾਦ ਦੰਗਾ ਪੀੜਤਾਂ ਖ਼ਾਸ ਤੌਰ ’ਤੇ ਮਹਿਲਾਵਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਇੱਕ ਰਿਪੋਰਟ ਤਿਆਰ ਕਰ ਰਿਹਾ ਹੈ, ਜਿਸ ਨੂੰ ਜਲਦੀ ਹੀ ਕੇਂਦਰ ਨੂੰ ਸੌਂਪਿਆ ਜਾਵੇਗਾ ਤੇ ਉਸ ਦੀਆਂ ਕਾਪੀਆਂ ਸੂਬੇ ਦੇ ਮੁੱਖ ਅਧਿਕਾਰੀਆਂ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਪਿਛਲੇ ਦਿਨਾਂ ਦੌਰਾਨ ਦੰਗਾ ਪੀੜਤ ਮਹਿਲਾਵਾਂ, ਉਨ੍ਹਾਂ ਦੇ ਪਰਿਵਾਰਾਂ ਤੇ ਬੱਚਿਆਂ ਨਾਲ ਮੁਲਾਕਾਤ ਕੀਤੀ ਸੀ।
Posted inNews
ਮੁਰਸ਼ਿਦਾਬਾਦ ਹਿੰਸਾ ਪੀੜਤਾਂ ਦੀ ਸੁਰੱਖਿਆ ਤੇ ਇਨਸਾਫ ਦੇਣਾ ਪੱਛਮੀ ਬੰਗਾਲ ਸਰਕਾਰ ਦਾ ਫਰਜ਼: ਕੌਮੀ ਮਹਿਲਾ ਕਮਿਸ਼ਨ
