ਜੰਮੂ : ਜੰਮੂ-ਕਸ਼ਮੀਰ ਸਰਕਾਰ ਨੇ ਭਾਰਤੀ ਮੌਸਮ ਵਿਭਾਗ ਵਲੋਂ ਗਰਮੀ ਦੀ ਲਹਿਰ ਦੇ ਅਲਰਟ ਦੇ ਮੱਦੇਨਜ਼ਰ ਦੁਕਾਨਾਂ, ਵਪਾਰਕ ਅਦਾਰਿਆਂ, ਫੈਕਟਰੀਆਂ, ਇੱਟਾਂ ਦੇ ਭੱਠਿਆਂ ਅਤੇ ਹੋਰ ਕਾਰਜ ਸਥਾਨਾਂ ’ਤੇ ਗਰਮੀ ਨਾਲ ਨਜਿੱਠਣ ਲਈ ਉਪਾਵਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਲੇਬਰ ਕਮਿਸ਼ਨਰ ਚਰਨਦੀਪ ਸਿੰਘ ਨੇ ਐਡਵਾਈਜ਼ਰੀ ਵਿੱਚ ਕਿਹਾ ਕਿ ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਗਰਮੀਆਂ ਦੇ ਆਉਣ ਵਾਲੇ ਮਹੀਨਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਧੀਨ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਨੇ ਵੀ ਹੀਟਵੇਵ ਦੀ ਤਿਆਰੀ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਤਹਿਤ ਗਰਮੀ ਤੋਂ ਬਚਣ ਲਈ ਕੰਮ ਦੇ ਘੰਟਿਆਂ ਨੂੰ ਮੁੜ-ਨਿਰਧਾਰਤ ਕਰਨ ਲਈ ਕਿਹਾ ਹੈ। ਰੁਜ਼ਗਾਰਦਾਤਾਵਾਂ ਨੂੰ ਸਾਰੇ ਕੰਮ ਵਾਲੀਆਂ ਥਾਵਾਂ ’ਤੇ ਠੰਡੇ ਪੀਣ ਵਾਲੇ ਪਾਣੀ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਣ, ਹਵਾਦਾਰ ਕਮਰੇ ਆਦਿ ਲਈ ਕਿਹਾ ਹੈ।
Posted inNews
ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
