ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਤਿੰਨ ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਏਐੱਸ ਅਧਿਕਾਰੀ ਸੰਯਮ ਅਗਰਵਾਲ ਨੂੰ ਡਾਇਰੈਕਟਰ ਉੱਚੇਰੀ ਸਿੱਖਿਆ ਦੇ ਨਾਲ-ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੈ। ਪੱਲਵੀ ਨੂੰ ਵਿਸ਼ੇਸ਼ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਾਲ ਮੁਖੀ ਜਸ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਵਿਸ਼ੇਸ਼ ਸਕੱਤਰ ਬਿਜਲੀ ਵਿਭਾਗ ਅਤੇ ਵਿਸ਼ੇਸ਼ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ। ਸੁਖਜੀਤ ਪਾਲ ਸਿੰਘ ਨੂੰ ਵਧੀਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਾਲ ਵਧੀਕ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਹੈ।
ਸੂਬਾ ਸਰਕਾਰ ਨੇ ਪੀਸੀਐੱਸ ਅਧਿਕਾਰੀ ਰਾਕੇਸ਼ ਕੁਮਾਰ ਪੋਪਲੀ ਨੂੰ ਵਧੀਕ ਮੁੱਖ ਪ੍ਰਸ਼ਾਸਕ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ, ਨਯਨ ਨੂੰ ਸੰਯੁਕਤ ਸਕੱਤਰ ਜਨ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਇਲਾਵਾ ਸਕੱਤਰ ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਕਮਿਸ਼ਨ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਲਗਾਇਆ ਗਿਆ ਹੈ। ਸਿਮਰਪ੍ਰੀਤ ਨੂੰ ਐੱਸਡੀਐੱਮ ਤਪਾ, ਜਗਦੀਪ ਸਹਿਗਲ ਨੂੰ ਸੰਯੁਕਤ ਡਾਇਰੈਕਟਰ ਸਥਾਨਕ ਸਰਕਾਰ, ਵਿਕਾਸ ਹੀਰਾ ਨੂੰ ਵਧੀਕ ਮੁੱਖ ਪ੍ਰਸ਼ਾਸਕ ਪੰਜਾਬ ਸ਼ਹਿਰਾ ਯੋਜਨਾ ਤੇ ਵਿਕਾਸ ਅਥਾਰਟੀ, ਹਰਪ੍ਰੀਤ ਸਿੰਘ ਅਟਵਾਲ ਨੂੰ ਐੱਸਡੀਐੱਮ ਬਰਨਾਲਾ, ਇਨਾਯਤ ਨੂੰ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ, ਹਰਜਿੰਦਰ ਸਿੰਘ ਜੱਸਲ ਨੂੰ ਮਿਲਖ਼ ਅਫ਼ਸਰ ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਰਿਸ਼ਵ ਬਾਂਸਲ ਨੂੰ ਐੱਸਡੀਐੱਮ ਧੂਰੀ ਨਿਯੁਕਤ ਕੀਤਾ ਹੈ।