ਆ ਰਹੀ ਹੈ ਅਸਮਾਨੀ ਆਫ਼ਤ!, 4 ਦਿਨ ਹਨੇਰੀ ਤੇ ਗੜੇਮਾਰੀ ਦੇ ਨਾਲ ਭਾਰੀ ਮੀਂਹ…

ਆ ਰਹੀ ਹੈ ਅਸਮਾਨੀ ਆਫ਼ਤ!, 4 ਦਿਨ ਹਨੇਰੀ ਤੇ ਗੜੇਮਾਰੀ ਦੇ ਨਾਲ ਭਾਰੀ ਮੀਂਹ…

ਜੇਕਰ ਤੁਸੀਂ ਹਿਮਾਚਲ ਪ੍ਰਦੇਸ਼ ਆਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਇਥੇ ਅਚਾਨਕ ਮੀਂਹ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਦੱਸ ਦਈਏ ਕਿ ਆਉਣ ਵਾਲੇ 4 ਦਿਨਾਂ ਵਿੱਚ ਹਿਮਾਚਲ ਦੇ ਕਈ ਇਲਾਕਿਆਂ ਵਿੱਚ ਮੌਸਮ ਇੰਨਾ ਬਦਲਣ ਵਾਲਾ ਹੈ ਕਿ ਤੁਹਾਨੂੰ ਇੱਥੇ ਆਉਣ ਤੋਂ ਪਹਿਲਾਂ ਸੋਚਣਾ ਪਵੇਗਾ।

ਪੱਛਮੀ ਗੜਬੜੀ ਫਿਰ ਸਰਗਰਮ
ਹਿਮਾਚਲ ਪ੍ਰਦੇਸ਼ ਵਿਚ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਅਗਲੇ 4 ਦਿਨਾਂ ਵਿੱਚ ਦਿਖਾਈ ਦੇਵੇਗਾ। ਮੌਸਮ ਵਿਭਾਗ ਅਨੁਸਾਰ 16 ਅਤੇ 17 ਅਪ੍ਰੈਲ ਨੂੰ ਉੱਚਾਈ ਵਾਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 18 ਅਤੇ 19 ਅਪ੍ਰੈਲ ਨੂੰ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪਵੇਗਾ। ਖਾਸ ਤੌਰ ਉਤੇ 19 ਅਪ੍ਰੈਲ ਨੂੰ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਸਮੇਂ ਦੌਰਾਨ, ਕੁਝ ਇਲਾਕਿਆਂ ਵਿੱਚ ਗੜੇਮਾਰੀ, ਹਨ੍ਹੇਰੀ ਅਤੇ ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।

ਅੱਜ ਮੌਸਮ ਕਿਹੋ ਜਿਹਾ ਰਹੇਗਾ?
ਹਾਲਾਂਕਿ, ਅੱਜ ਪੂਰੇ ਰਾਜ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੋਈ ਬਾਰਿਸ਼ ਅਤੇ ਬਰਫ਼ਬਾਰੀ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਪਰ, ਪਿਛਲੇ 24 ਘੰਟਿਆਂ ਦੌਰਾਨ ਇਸ ਵਿੱਚ 5.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਧਰ, ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਲੰਘੇ ਦਿਨੀਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਨੂੰ ਆਪਣੀਆਂ ਪੱਕੀਆਂ ਫ਼ਸਲਾਂ ’ਤੇ ਪਾਣੀ ਫਿਰਨ ਦਾ ਡਰ ਸਤਾਉਣ ਲੱਗਾ ਹੈ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀਆਂ ਪੱਕੀਆਂ ਖੜ੍ਹੀਆਂ ਧਰਤੀ ਉਤੇ ਵਿਛ ਗਈਆਂ ਹਨ। ਉੱਧਰ, ਮੌਸਮ ਵਿਭਾਗ ਨੇ 16 ਤੇ 17 ਅਪਰੈਲ ਨੂੰ ਵਾਧੂ ਗਰਮੀ ਪੈਣ ਸਬੰਧੀ ਯੈੱਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਅਜੇ ਵੀ ਪੱਛਮੀ ਗੜਬੜੀ ਮੌਜੂਦ ਹੈ। ਇਸ ਦੇ ਨਾਲ ਹੀ, ਇੱਕ ਚੱਕਰਵਾਤੀ ਸਰਕੂਲੇਸ਼ਨ ਮੱਧ ਪ੍ਰਦੇਸ਼ ਅਤੇ ਨਾਲ ਲੱਗਦੇ ਉੱਤਰੀ ਛੱਤੀਸਗੜ੍ਹ ਉੱਤੇ ਸਥਿਤ ਹੈ, ਜੋ ਕਿ ਗੰਗਾ ਪੱਛਮੀ ਬੰਗਾਲ ਤੋਂ ਉੱਤਰ-ਪੂਰਬੀ ਤੇਲੰਗਾਨਾ ਤੱਕ ਇੱਕ ਟ੍ਰੈਫ਼ ਦੇ ਰੂਪ ਵਿੱਚ ਫੈਲਿਆ ਹੋਇਆ ਹੈ। ਇਸ ਕਾਰਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਗਰਜ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਗੜੇਮਾਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Share: