ਤਹੱਵੁਰ ਖ਼ਿਲਾਫ਼ ਮੁਕੱਦਮੇ ਲਈ ਵਕੀਲਾਂ ਦੀ ਟੀਮ ਨਿਯੁਕਤ

ਨਵੀਂ ਦਿੱਲੀ : ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਹੁਸੈਨ ਰਾਣਾ ਖ਼ਿਲਾਫ਼ ਮੁਕੱਦਮੇ ਲਈ ਕੇਂਦਰ ਸਰਕਾਰ ਨੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਅਗਵਾਈ ਹੇਠ ਵਕੀਲਾਂ ਦੀ ਟੀਮ ਨਿਯੁਕਤ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ’ਚ ਕਿਹਾ ਕਿ ਵਕੀਲਾਂ ਦੀ ਨਿਯੁਕਤੀ ਕੌਮੀ ਜਾਂਚ ਏਜੰਸੀ ਐਕਟ, 2008 ਅਤੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਤਹਿਤ ਮਿਲੀਆਂ ਤਾਕਤਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਅਗਵਾਈ ਹੇਠ ਵਿਸ਼ੇਸ਼ ਸਰਕਾਰੀ ਵਕੀਲਾਂ ਦੀ ਟੀਮ ’ਚ ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ, ਸੀਨੀਅਰ ਵਕੀਲ ਦਯਾਨ ਕ੍ਰਿਸ਼ਨਨ ਅਤੇ ਵਕੀਲ ਨਰਿੰਦਰ ਮਾਨ ਨੂੰ ਸ਼ਾਮਲ ਕੀਤਾ ਗਿਆ ਹੈ। ਐੱਨਆਈਏ ਵੱਲੋਂ ਤਹੱਵੁਰ ਰਾਣਾ ਤੋਂ ਪਹਿਲਾਂ ਰਿਮਾਂਡ ਲੈ ਕੇ ਕਈ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

Share: