ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮਸਤਗੜ੍ਹ ਪਿੰਡ ਵਾਸੀ ਦਵਿੰਦਰ ਸਿੰਘ ਦੇ ਹੱਕ ਵਿੱਚ ਆ ਗਈ ਹੈ। ਇਸ ਸਬੰਧੀ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਗਈ ਹੈ, ਜੋ ਮਾਮਲੇ ਦੀ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਅਤੇ ਸਰਕਾਰ ਨਾਲ ਗੱਲਬਾਤ ਕਰਨ ਲਈ ਕੰਮ ਕਰੇਗੀ। ਕਮੇਟੀ ਦੇ ਸਾਬਕਾ ਚੇਅਰਮੈਨ (ਐਡਹਾਕ) ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਕੈਥਲ ਦੀ ਐੱਸਐੱਸਪੀ ਆਸਥਾ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਦਵਿੰਦਰ ਸਿੰਘ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਝੀਂਡਾ ਨੇ ਕਿਹਾ ਕਿ ਕਮੇਟੀ ਬਣਾਉਣ ਦਾ ਮਕਸਦ ਦਵਿੰਦਰ ਸਿੰਘ ਦੇ ਮਾਮਲੇ ਵਿੱਚ ਤੱਥਾਂ ਦੀ ਜਾਂਚ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਸ ਵਿਰੁੱਧ ਕੋਈ ਗਲਤ ਕਾਰਵਾਈ ਨਾ ਕੀਤੀ ਜਾਵੇ। ਝੀਂਡਾ ਨੇ ਕਿਹਾ ਕਿ ਦਵਿੰਦਰ ਸਿੰਘ ਦੇ ਪਰਿਵਾਰ ਨੇ ਸਮਾਜਿਕ ਪੱਧਰ ’ਤੇ ਮਦਦ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਦਾ ਰਿਹਾ ਹੈ। ਦਵਿੰਦਰ ਸਿੰਘ ਵੀ ਇਸੇ ਮਕਸਦ ਲਈ ਪਾਕਿਸਤਾਨ ਗਿਆ ਸੀ। ਉਹ ਬਹੁਤ ਛੋਟਾ ਹੈ। ਉਸ ਮਾਹੌਲ ਵਿੱਚ ਕੌਣ ਕਿਸ ਨੂੰ ਮਿਲਦਾ ਹੈ, ਇਹ ਫੈਸਲਾ ਕਰਨਾ ਔਖਾ ਹੈ। ਕਮੇਟੀ ਨੇ ਐੱਸਐੱਸਪੀ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਸਾਈਬਰ ਟੀਮ ਨੇ ਕੈਥਲ ਜ਼ਿਲ੍ਹੇ ਦੇ ਮਸਤਗੜ੍ਹ ਪਿੰਡ ਵਾਸੀ ਦਵਿੰਦਰ ਸਿੰਘ ਦੇ ਮੋਬਾਈਲ ਫੋਨ ਤੋਂ ਜ਼ਿਆਦਾਤਰ ਡਾਟਾ ਬਰਾਮਦ ਕਰ ਲਿਆ ਹੈ, ਜਿਸ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਐੱਸਪੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਐੱਸਆਈਟੀ ਇਸ ਮਾਮਲੇ ਵਿੱਚ ਦਵਿੰਦਰ ਸਿੰਘ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Posted inNews
ਦਵਿੰਦਰ ਸਿੰਘ ਦੇ ਹੱਕ ’ਚ ਆਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
