ਸ਼ਿਲੌਂਗ : ਮੇਘਾਲਿਆ ਦੇ ਉੱਤਰੀ ਗਾਰੋ ਹਿੱਲਜ਼ ਜ਼ਿਲ੍ਹੇ ਵਿੱਚ ਸੋਸ਼ਲ ਮੀਡੀਆ ’ਤੇ ਭਾਰਤ ਵਿਰੋਧੀ ਸਮੱਗਰੀ ਪੋਸਟ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਵਿਅਕਤੀਆਂ ਨੂੰ ਬਾਜੇਂਗਡੋਬਾ ਪੁਲੀਸ ਥਾਣਾ ਖੇਤਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ’ਚ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਮੁਤਾਬਕ, ਦੋਹਾਂ ਨੇ ‘ਫੇਸਬੁੱਕ’ ਉੱਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿੱਚ ਉਹ ਗਾਰੋ ਭਾਸ਼ਾ ਵਿੱਚ ਭਾਰਤ ਖ਼ਿਲਾਫ਼ ਨਾਅਰੇ ਲਗਾਉਂਦੇ ਅਤੇ ਪਾਕਿਸਤਾਨ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਸਨ। ਜ਼ਿਲ੍ਹਾ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ, ‘‘ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਮਈ ਨੂੰ ਦੋਹਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਮੁਲਜ਼ਮਾਂ ਨੂੰ ਸ਼ਨਿਚਰਵਾਰ ਨੂੰ ਉੁਨ੍ਹਾਂ ਦੇ ਘਰਾਂ ’ਚੋਂ ਗ੍ਰਿਫ਼ਤਾਰ ਕੀਤਾ ਗਿਆ।’’ ਇਸ ਤੋਂ ਪਹਿਲਾਂ, ਪਹਿਲਗਾਮ ਹਮਲੇ ਤੋਂ ਇਕ ਹਫ਼ਤਾ ਬਾਅਦ ਪੂਰਬੀ ਖਾਸੀ ਹਿੱਲਜ਼ ਜ਼ਿਲ੍ਹੇ ਵਿੱਚ ਇਕ ਵਿਅਕਤੀ ਨੂੰ ਉਸ ਦੇ ‘ਫੇਸਬੁੱਕ’ ਪੇਜ ’ਤੇ ਨਫ਼ਰਤੀ ਸਮੱਗਰੀ ਪੋਸਟ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
Posted inNews