ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐੱਸਏਐੱਸ ਪ੍ਰੀਖਿਆ ਪਾਸ ਕਰਨ ਵਾਲੇ 11 ਕਰਮਚਾਰੀਆਂ ਨੂੰ ਬਤੌਰ ਸੈਕਸ਼ਨ ਅਫ਼ਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਅ ਰਹੇ ਸਨ। ਇਸ ਨਿਯੁਕਤੀ ਉਪਰੰਤ ਇਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਦਫ਼ਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਇੰਦਿਆਂ ਵਜੋਂ ਤਾਇਨਾਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵਿੱਤ ਮੰਤਰੀ ਚੀਮਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਸੈਕਸ਼ਨ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨਿਰਵਿਘਨ ਲਾਗੂ ਕਰਨ ਨੂੰ ਯਕੀਨੀ ਬਣਾਉਣਗੇ। ਸ੍ਰੀ ਚੀਮਾ ਨੇ ਕਿਹਾ ਕਿ ਇਹ ਸੈਕਸ਼ਨ ਅਫ਼ਸਰ ਸਰਕਾਰੀ ਖ਼ਰਚਿਆਂ ਦੀ ਵਿਆਪਕ ਨਿਗਰਾਨੀ ਰੱਖਣ, ਪਾਰਦਰਸ਼ਤਾ ਵਧਾਉਣ, ਵਿੱਤੀ ਲੀਕੇਜ ਰੋਕਣ ਅਤੇ ਪ੍ਰਾਪਤੀਆਂ ਦੀ ਨਿਗਰਾਨੀ ਕਰਨ ਵਿੱਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਦਕਾ ਕਰਮਚਾਰੀਆਂ, ਪੈਨਸ਼ਨਰਾਂ ਅਤੇ ਆਮ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਹੋਵੇਗੀ। ਇਸ ਮੌਕੇ ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

Share: