ਪਟਿਆਲਾ : ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਗੰਡਿਆਂ ਪਹੁੰਚ ਗਏ ਹਨ। ਉਨ੍ਹਾਂ ਦੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਾਅਦ ਉਹ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ ਵਿਖੇ ਖੇਤੀਬਾੜੀ ਨਾਲ ਸਬੰਧਤ ਸਮਾਗਮ ’ਚ ਸ਼ਿਰਕਤ ਕਰਨਗੇ। ਦੂਜੇ ਪਾਸੇ ਕੇਂਦਰੀ ਮੰਤਰੀ ਨੂੰ ਸਵਾਲ ਜਵਾਬ ਕਰਨ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਇੱਥੇ ਰਾਣੀ ਪਿੰਡ ਨੇੜੇ ਸਥਿਤ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਤਰ ਹੋਏ ਹਨ, ਜਿਸ ਦੇ ਚਲਦਿਆਂ ਇਹਤਿਆਤ ਵਜੋਂ ਪੁਲੀਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ।
Posted inNews
ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਿਸਾਨਾਂ ਨਾਲ ਗੱਲਬਾਤ ਲਈ ਪਿੰਡ ਖੇੜੀ ਗੰਡਿਆਂ ਪੁੱਜੇ
