ਜੇਈਈ ਐਡਵਾਂਸਡ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ

ਜੇਈਈ ਐਡਵਾਂਸਡ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ

ਚੰਡੀਗੜ੍ਹ : ਜੇਈਈ ਐਡਵਾਂਸਡ ਦੇ ਲੰਘੇ ਦਿਨ ਆਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਅਪਰੈਲ ਮਹੀਨੇ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ ਜਿਸ ਸਦਕਾ ਇਹ ਵਿਦਿਆਰਥੀ ਪ੍ਰੀਖਿਆ ਪਾਸ ਕਰਨ ਵਿੱਚ ਕਾਮਯਾਬ ਹੋ ਸਕੇ ਹਨ। ਇਸ ਤੋਂ ਪਹਿਲਾਂ ਜੇਈਈ ਮੇਨਸ ਦੀ ਪ੍ਰੀਖਿਆ ਵਿੱਚ ਪੰਜਾਬ ਦੇ 260 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਸੀ।

Share: