ਨਵੀਂ ਦਿੱਲੀ : ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ ਨੂੰ ਵੱਖ-ਵੱਖ ਅਤਿਵਾਦੀ ਸੰਗਠਨਾਂ ਦੇ ਓਵਰਗਰਾਊਂਡ ਵਰਕਰਾਂ ਵਿਰੁੱਧ ਅਤਿਵਾਦੀ ਸਾਜ਼ਿਸ਼ ਮਾਮਲੇ ਦੀ ਜਾਂਚ ਲਈ ਜੰਮੂ-ਕਸ਼ਮੀਰ ਵਿੱਚ ਕਈ ਥਾਵਾਂ ’ਤੇ ਵਿਆਪਕ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਇਹ ਛਾਪੇ ਪੁਲਵਾਮਾ, ਕੁਲਗਾਮ, ਸ਼ੋਪੀਆਂ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਵਿੱਚ ਮਾਰੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਅਤਿਵਾਦੀ ਸੰਗਠਨਾਂ ਦੇ OGWs ਵਿਰੁੱਧ ਅਤਿਵਾਦੀ ਸਾਜ਼ਿਸ਼ ਮਾਮਲੇ ਵਿੱਚ ਤਲਾਸ਼ੀ ਲਈ ਜਾ ਰਹੀ ਹੈ।
Posted inNews
NIA ਵੱਲੋਂ ਅਤਿਵਾਦੀ ਸੰਗਠਨਾਂ ਦੇ ਓਵਰਗਰਾਊਂਡ ਵਰਕਰਾਂ ਨਾਲ ਜੁੜੀਆਂ ਥਾਵਾਂ ’ਤੇ ਛਾਪੇਮਾਰੀ
