ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਵੇਗੀ। ਇਹ ਮੀਟਿੰਗ 2 ਜੂਨ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਉਂਜ ਮੰਤਰੀ ਮੰਡਲ ਦੀ ਮੀਟਿੰਗ ਨੂੰ ਬਹੁਤ ਅਹਿਮ ਦੱਸਿਆ ਜਾ ਰਿਹਾ ਹੈ। ਇਹ ਮੀਟਿੰਗ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਕੁਝ ਦਿਨ ਪਹਿਲਾਂ ਕੀਤੀ ਜਾ ਰਹੀ ਹੈ, ਜਿਸ ਕਰਕੇ ਹਰ ਵਰਗ ਦੇ ਲੋਕਾਂ ਦੀਆਂ ਨਜ਼ਰਾਂ ਵੀ ਕੈਬਨਿਟ ਮੀਟਿੰਗ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ’ਤੇ ਟਿਕੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ 23 ਮਈ ਨੂੰ ਹੋਈ ਸੀ, ਜਿਸ ਵਿੱਚ ਸੂਬਾ ਸਰਕਾਰ ਵੱਲੋਂ ਕਈ ਵੱਡੇ ਫ਼ੈਸਲੇ ਲਏ ਗਏ ਸਨ।
Posted inNews