ਸੋਨੀਆ ਗਾਂਧੀ ਪੇਟ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖ਼ਲ

ਸੋਨੀਆ ਗਾਂਧੀ ਪੇਟ ਸਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖ਼ਲ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ ਪੇਟ ਸਬੰਧੀ ਸਮੱਸਿਆਵਾਂ ਕਾਰਨ ਅੱਜ ਮੁੜ ਤੋਂ ਇੱਥੇ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਪੇਟ ਸਬੰਧੀ ਦਿੱਕਤਾਂ ਕਾਰਨ ਦੇਰ ਰਾਤ 9 ਵਜੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ। ਉਹ ਇੱਥੇ ਗੈਸਟਰੋਐਂਟਰੋਲੌਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਇਸ ਤੋਂ ਪਹਿਲਾਂ 9 ਜੂਨ ਨੂੰ ਹਾਈ ਬਲੱਡ ਪ੍ਰੈਸ਼ਰ ਹੋਣ ਕਾਰਨ ਉਨ੍ਹਾਂ ਨੂੰ ਸ਼ਿਮਲਾ (ਹਿਮਾਚਲ ਪ੍ਰਦੇਸ਼) ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਉਣਾ ਪਿਆ ਸੀ।

Share: