ਦਿੱਲੀ: 4 ਮੰਜ਼ਿਲਾ ਇਮਾਰਤ ਡਿੱਗੀ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ

ਦਿੱਲੀ: 4 ਮੰਜ਼ਿਲਾ ਇਮਾਰਤ ਡਿੱਗੀ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ

ਨਵੀਂ ਦਿੱਲੀ : ਉੱਤਰ-ਪੂਰਬੀ ਦਿੱਲੀ ਦੇ ਵੈਲਕਮ ਇਲਾਕੇ ਵਿੱਚ ਸ਼ਨਿਚਰਵਾਰ ਸਵੇਰੇ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਕੁਝ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਕਈ ਏਜੰਸੀਆਂ ਵੱਲੋਂ ਬਚਾਅ ਕਾਰਜ ਜਾਰੀ ਹਨ। ਇਸ ਅਧਿਕਾਰੀ ਨੇ ਦੱਸਿਆ ਕਿ, ‘‘ਸਾਨੂੰ ਸਵੇਰੇ 7 ਵਜੇ ਇਮਾਰਤ ਡਿੱਗਣ ਬਾਰੇ ਇੱਕ ਕਾਲ ਆਈ ਹੈ। ਸੱਤ ਫਾਇਰ ਟੈਂਡਰਾਂ ਸਮੇਤ ਕਈ ਟੀਮਾਂ ਕੰਮ ਕਰ ਰਹੀਆਂ ਹਨ। ਹੁਣ ਤੱਕ ਤਿੰਨ ਵਿਅਕਤੀਆਂ ਨੂੰ ਬਚਾਉਣ ਉਪਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Share: