ਦਿੱਲੀ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਉਸ ਪਟੀਸ਼ਨ ’ਤੇ ਈਡੀ ਤੋਂ ਜਵਾਬ ਮੰਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਰੀ ਸੰਮਨ ਬਰਕਰਾਰ ਰੱਖਣ ਸਬੰਧੀ ਸੈਸ਼ਨ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਰਵਿੰਦਰ ਡੁਡੇਜਾ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਅਤੇ ਛੇ ਹਫ਼ਤੇ ਦੇ ਅੰਦਰ ਜਵਾਬੀ ਹਲਫ਼ਨਾਮਾ ਦਾਖ਼ਲ ਕਰਨ ਨੂੰ ਕਿਹਾ ਹੈ।
Posted inNews
