ਮਾਨਸਾ: ਪੰਜਾਬ ਸਰਕਾਰ ਨੇ ਸੂਬੇ ਵਿੱਚ 22 ਆਈਏਐੱਸ, ਅੱਠ ਪੀਸੀਐੱਸ ਅਤੇ ਇੱਕ ਆਈਐੱਫਐੱਸ ਅਧਿਕਾਰੀ ਦਾ ਤਬਾਦਲਾ ਕੀਤਾ ਹੈ।
ਪੰਜਾਬ ਸਰਕਾਰ ਨੇ ਮਾਲਵਾ ਪੱਟੀ ਦੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲ ਦਿੱਤੇ ਹਨ। ਅੱਜ ਦੇਰ ਸ਼ਾਮ ਪੰਜਾਬ ਸਰਕਾਰ ਨੇ ਆਦੇਸ਼ ਕਰਕੇ ਬਠਿੰਡਾ ਵਿੱਚ ਰਾਕੇਸ਼ ਧੀਮਾਨ, ਸੰਗਰੂਰ ਦੇ ਰਾਹੁਲ ਛਾਵਾ ਅਤੇ ਮਾਨਸਾ ਵਿੱਚ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਨਵਜੋਤ ਕੌਰ ਇਸ ਤੋਂ ਪਹਿਲਾਂ ਵਧੀਕ ਸਕੱਤਰ ਪ੍ਰਸੋਨਲ ਵਿਭਾਗ ਤੇ ਵਾਧੂ ਚਾਰਜ ਡਾਇਰੈਕਟਰ ਆਬਾਦਕਾਰੀ ਸਨ। ਮਾਨਸਾ ਦੇ ਡੀਸੀ ਕੁਲਵੰਤ ਸਿੰਘ ਨੂੰ ਬਦਲ ਕੇ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ (ਗੁਰਪ੍ਰੀਤ ਸਿੰਘ ਖਹਿਰਾ ਆਈਏਐੱਸ ਦੀ ਥਾਂ ’ਤੇ) ਲਗਾਇਆ ਗਿਆ ਹੈ।
