ਮੌਨਸੂਨ ਸੈਸ਼ਨ: ਲੋਕ ਸਭਾ 12 ਵਜੇ ਤੱਕ ਮੁਲਤਵੀ, ਵਿਰੋਧੀ ਧਿਰਾਂ ਵੱਲੋਂ SIR ’ਤੇ ਹੰਗਾਮਾ

ਮੌਨਸੂਨ ਸੈਸ਼ਨ: ਲੋਕ ਸਭਾ 12 ਵਜੇ ਤੱਕ ਮੁਲਤਵੀ, ਵਿਰੋਧੀ ਧਿਰਾਂ ਵੱਲੋਂ SIR ’ਤੇ ਹੰਗਾਮਾ

ਨਵੀਂ ਦਿੱਲੀ: ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਉੱਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਪਾਏ ਰੌਲੇ ਰੱਪੇ ਮਗਰੋਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਉਂਝ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅੱਜ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਬਾਰੇ ਸੰਸਦੀ ਕਮੇਟੀ ਦੇ ਮੈਂਬਰਾਂ ਨੂੰ ਮਿਲੇ।

Share: