ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਨਵੇਂ ਚੇਅਰਮੈਨ ਅਤੇ ਮੈਂਬਰ ਨਿਯੁਕਤ ਕਰ ਦਿੱਤੇ ਹਨ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵ ਨਿਯੁਕਤ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ‘ਰੰਗਲਾ ਪੰਜਾਬ’ ਟੀਮ ਵਿੱਚ ਸਭ ਦਾ ਨਿੱਘਾ ਸਵਾਗਤ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।

Share: